20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦੋਦਾ ਵਿਖੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮੀਟਿੰਗ

ਦੋਦਾ, 19 ਸਤੰਬਰ (ਰਵੀਪਾਲ)-ਲੁਧਿਆਣਾ ਦੇ ਐੱਮ. ਪੀ.

ਅਜੀਤ ਡੈਸਕ 20-09-2026
ਦੋਦਾ, 19 ਸਤੰਬਰ (ਰਵੀਪਾਲ)-ਲੁਧਿਆਣਾ ਦੇ ਐੱਮ.ਪੀ. ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਵਿਧਾਨ ਸਭਾ ਚੋਣਾਂ ਸੰਬੰਧੀ ਅਤੇ ਹੋਰ ਮੁਸ਼ਕਿਲਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਹਲਕਾ ਗਿੱਦੜਬਾਹਾ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਪ੍ਰਧਾਨ ਰਾਜਾ ਵੜਿੰਗ ਨੇ ਬੋਹੜ ਸਿੰਘ ਮੈਂਬਰ ਪੰਚਾਇਤ ਦੋਦਾ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਸਮੂਹ ਵਰਕਰਾਂ ਨੂੰ ਜ਼ਿੰਮੇਵਾਰੀ ਦਿੰਦੇ ਹੋਏ ਕਿਹਾ ਕਿ ਬੂਥ ਪੱਧਰ ਤੋਂ ਮੀਟਿੰਗਾਂ ਤੇਜ਼ ਕੀਤੀਆਂ ਜਾਣ ਅਤੇ ਜੇਕਰ ਕਿਸੇ ਨੂੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ 2027 ਵਿਚ ਕਾਂਗਰਸ ਸਰਕਾਰ ਆਉਣ ’ਤੇ ਸਾਰੇ ਵਰਕਰਾਂ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਵਰਕਰਾਂ ਨੂੰ ਦਿਨ-ਰਾਤ ਮਿਹਨਤ ਕਰਕੇ ਘਰ-ਘਰ ਕਾਂਗਰਸ ਦੀਆਂ ਨੀਤੀਆਂ ਪਹੁੰਚਾਉਣ ਦੀ ਅਪਲ ਕੀਤੀ। ਇਸ ਮੌਕੇ ਨਰਿੰਦਰ ਸਿੰਘ ਕਾਉਣੀ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਹਰੀਕੇ ਕਲਾਂ, ਬੋਹੜ ਸਿੰਘ ਖ਼ਾਲਸਾ ਪੰਚ, ਚੇਅਰਮੈਨ ਜਗਦੀਸ਼ ਕਟਾਰੀਆ, ਸੁਖਮੰਦਰ ਸਿੰਘ ਬਰਾੜ ਸਾਬਕਾ ਸਰਪੰਚ, ਇਕਬਾਲ ਸਿੰਘ ਨੰਬਰਦਾਰ, ਸ਼ਮਿੰਦਰ ਸਿੰਘ ਨਿੱਕਾ ਬਰਾੜ, ਹਰਨੇਕ ਸਿੰਘ ਬਰਾੜ, ਕੁਲਵਿੰਦਰ ਸਿੰਘ ਬਰਾੜ, ਕੰਵਰਜੀਤ ਸਿੰਘ ਨੰਬਰਦਾਰ, ਗੁਰਚਰਨ ਸਿੰਘ ਬਰਾੜ, ਜਸਪ੍ਰੀਤ ਸਿੰਘ ਪੀ.ਏ. ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡਾਂ ’ਚ ਦਸਤਾਵੇਜ਼ੀ ਫ਼ਿਲਮ ਵਿਖਾਈ ਅਗਲੀ ਖ਼ਬਰ ਪਾਠੀ ਸਿੰਘਾਂ ਦੀ ਭੇਟਾ ਨੂੰ ਲੈ ਕੇ ਮਲੋਟ ਦੇ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ’ਚ ਮੱਤਭੇਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।