ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪਿੰਡਾਂ ’ਚ ਦਸਤਾਵੇਜ਼ੀ ਫ਼ਿਲਮ ਵਿਖਾਈ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਅਤੇ ਢਾਣੀ ਵੀਰ ਸਿੰਘ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਅਤੇ ਢਾਣੀ ਵੀਰ ਸਿੰਘ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਜਾਤ-ਪਾਤ ਤੇ ਊਚ ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਦਸਤਾਵੇਜ਼ੀ ਫ਼ਿਲਮ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੰਗਤਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਸ਼ਰਧਾ ਤੇ ਰੁਚੀ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।