23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੀ.ਏ.ਵੀ. ਕਾਲਜ ਵਿਖੇ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 22 ਸਤੰਬਰ (ਪਾਟਿਲ)-ਡੀ. ਏ.

ਅਜੀਤ ਡੈਸਕ 23-09-2026
ਮਲੋਟ, 22 ਸਤੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਬੀ.ਕਾਮ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਿਲ ਕੀਤੇ। ਇਸ ਦੌਰਾਨ ਸੁਖਪ੍ਰੀਤ ਕੌਰ ਨੇ ਪਹਿਲਾ, ਕਵਿਤਾ ਰਾਣੀ ਨੇ ਦੂਜਾ ਅਤੇ ਮੁਸਕਾਨ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਵਿਭਾਗ ਦੇ ਸਮੂਹ ਫੈਕਲਟੀ ਮੈਂਬਰਾਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ‘ਮਾਨ ਦੇ ਮੁਨਾਫ਼ੇ, ਜੋ ਕਿਹਾ ਉਹ ਕੀਤਾ, ਹਰ ਗਾਰੰਟੀ ਪੂਰੀ’ ਪ੍ਰੋਗਰਾਮ ਤਹਿਤ ਵਿਧਾਇਕ ਡਿੰਪੀ ਢਿੱਲੋਂ ਵਲੋਂ ਪਿੰਡ ਭਲਾਈਆਣਾ... ਅਗਲੀ ਖ਼ਬਰ ਖ਼ਾਲਸਾ ਕਾਲੋਨੀ ਅਤੇ ਅਲੀ ਕੇ ਰੋਡ ਤੋਂ ਕਈ ਪਰਿਵਾਰ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਾਮਿਲ ਰਵਾਇਤੀ ਪਾਰਟੀਆਂ ਤੋਂ ਨਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।