23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਮਾਨ ਦੇ ਮੁਨਾਫ਼ੇ, ਜੋ ਕਿਹਾ ਉਹ ਕੀਤਾ, ਹਰ ਗਾਰੰਟੀ ਪੂਰੀ’ ਪ੍ਰੋਗਰਾਮ ਤਹਿਤ ਵਿਧਾਇਕ ਡਿੰਪੀ ਢਿੱਲੋਂ ਵਲੋਂ ਪਿੰਡ ਭਲਾਈਆਣਾ ਦਾ ਦੌਰਾ

ਦੋਦਾ, 22 ਸਤੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ‘ਮਾਨ ਦੇ ਮੁਨਾਫ਼ੇ, ਜੋ ਕਿਹਾ ਉਹ ਕੀਤਾ, ਹਰ ਗਾਰੰਟੀ ਪੂਰੀ’ ਪ੍ਰੋਗਰਾਮ ਤਹਿਤ ਪਿੰਡ ਭਲਾਈਆਣਾ ਵਿਖੇ ਡੋਰ-ਟੂ-ਡੋਰ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਘਰ - ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਡੋਰ-ਟੂ-ਡੋਰ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਚਾਰ-ਚਰਚਾ ਕਰਦੇ ਵਿਧਾਇਕ ਡਿੰਪੀ ਢਿੱਲੋਂ। ਤਸਵੀਰ: ਰਵੀਪਾਲ 23-09-2026
ਦੋਦਾ, 22 ਸਤੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ‘ਮਾਨ ਦੇ ਮੁਨਾਫ਼ੇ, ਜੋ ਕਿਹਾ ਉਹ ਕੀਤਾ, ਹਰ ਗਾਰੰਟੀ ਪੂਰੀ’ ਪ੍ਰੋਗਰਾਮ ਤਹਿਤ ਪਿੰਡ ਭਲਾਈਆਣਾ ਵਿਖੇ ਡੋਰ-ਟੂ-ਡੋਰ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਘਰ - ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਆਗੂਆਂ ਵਲੋਂ ਮਾਵਾਂ-ਧੀਆਂ ਸਕੀਮ, ਘਰੇਲੂ ਬਿਜਲੀ ਦੇ ਬਿੱਲਾਂ ’ਚ ਜ਼ੀਰੋ ਬਿੱਲ, ਬੱਸਾਂ ਵਿਚ ਔਰਤਾਂ ਲਈ ਮੁਫ਼ਤ ਸਫ਼ਰ, ਸਰਕਾਰੀ ਸਕੂਲਾਂ ’ਚ ਫ਼ੀਸਾਂ, ਕਿਤਾਬਾਂ ਤੇ ਵਰਦੀਆਂ ਮੁਫ਼ਤ ਮੁਹੱਈਆ ਕਰਵਾਉਣ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ’ਚ ਮੁਫ਼ਤ ਦਵਾਈਆਂ ਤੇ ਟੈੱਸਟ, ਰਾਸ਼ਨ ਕਿੱਟਾਂ ਤੇ ਮੁਫ਼ਤ ਤੀਰਥ ਯਾਤਰਾ ਸਮੇਤ ਹੋਰ ਸਹੂਲਤਾਂ ਸੰਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਸਰਕਾਰ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ’ਚ ਵਿਕਾਸ ਕਾਰਜ ਵੀ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਤੋਂ ਖ਼ੁਸ਼ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਜਿਹੇ ਪ੍ਰੋਗਰਾਮ ਲਗਾਤਾਰ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।
ਪਿਛਲੀ ਖ਼ਬਰ ਲੋਕ ਇਕ-ਇਕ ਬੈਂਚ ਨੂੰ ਤਰਸਣ, ਨਗਰ ਕੌਂਸਲ ਸੈਂਕੜੇ ਬੈਂਚ ਪਾਰਕ ’ਚ ਰੱਖ ਕੇ ਭੁੱਲੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।