23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਕਲ੍ਹ

ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਹਾਇਕ ਕਮਿਸ਼ਨਰ (ਜਨਰਲ) ਕਮ ਐੱਸ. ਡੀ.

ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ.। 23-09-2026
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਹਾਇਕ ਕਮਿਸ਼ਨਰ (ਜਨਰਲ) ਕਮ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂ ਲੇਖਾਕਾਰ (ਲੇਖਾ ਤੇ ਹੱਕਦਾਰੀ) ਪੰਜਾਬ ਤੇ ਯੂ.ਟੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ’ਤੇ ਪੈਨਸ਼ਨ ਅਦਾਲਤ 24 ਸਤੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਜਾ ਰਹੀ ਹੈ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਸੈਨਸ਼ਨਿੰਗ ਅਥਾਰਟੀ/ਡੀ.ਡੀ.ਓ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਕਿਸੇ ਪੈਨਸ਼ਨਰ ਦੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਇਸ ਪੈਨਸ਼ਨ ਅਦਾਲਤ ਵਿਚ ਲੈ ਕੇ ਜ਼ਰੂਰ ਹਾਜ਼ਰ ਹੋਣ। ਉਨ੍ਹਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਨੂੰ ਕਿਹਾ ਕਿ ਪੈਨਸ਼ਨ ਅਦਾਲਤ ਸੰਬੰਧੀ ਦਿ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਨੂੰ ਜ਼ਰੂਰ ਸੂਚਿਤ ਕੀਤਾ ਜਾਵੇ।
ਪਿਛਲੀ ਖ਼ਬਰ ਢਿੱਲਵਾਂ ਕਲਾਂ ਦੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਗਿੱਦੜਬਾਹਾ ਵਿਖੇ ਰੋਸ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।