ਗਊਆਂ ਦੀ ਤਸਕਰੀ ਮਾਮਲੇ ’ਚ ਪੰਜ ਖ਼ਿਲਾਫ਼ ਮਾਮਲਾ ਦਰਜ, ਇਕ ਕਾਬੂ
ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਬੇਸਹਾਰਾ ਗਊਆਂ ਦੀ ਤਸਕਰੀ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਡੇਰੇ ਦੇ ਮਹੰਤ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮਹਿੰਦਰਾ ਬਲੈਰੋ ਗੱਡੀ ਨੂੰ ਕਾਬੂ ਕੀਤਾ ਗਿਆ ਅਤੇ ਗੱਡੀ ਵਿਚੋਂ ਦੋ ਢੱਠੇ ਅਤੇ ਇਕ ਬਲਦ ਨੂੰ ਅਜ਼ਾਦ ਕਰਵਾਇਆ ਗਿਆ।
ਕ
ਕੋਟਕਪੂਰਾ ਨਵਾਂ ਬੱਸ ਸਟੈਂਡ ਵਿਚ ਲੱਗੇ ਕੂੜੇ ਦੇ ਵੱਡੇ ਡੰਪ ਦਾ ਦ੍ਰਿਸ਼। ਤਸਵੀਰ : ਰਿੰਕੂ ਮਲਹੋਤਰਾ
25-09-2026
ਫ਼ਰੀਦਕੋਟ, 24 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਬੇਸਹਾਰਾ ਗਊਆਂ ਦੀ ਤਸਕਰੀ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਡੇਰੇ ਦੇ ਮਹੰਤ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮਹਿੰਦਰਾ ਬਲੈਰੋ ਗੱਡੀ ਨੂੰ ਕਾਬੂ ਕੀਤਾ ਗਿਆ ਅਤੇ ਗੱਡੀ ਵਿਚੋਂ ਦੋ ਢੱਠੇ ਅਤੇ ਇਕ ਬਲਦ ਨੂੰ ਅਜ਼ਾਦ ਕਰਵਾਇਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਪਾਤ ਸੂਚਨਾ ਅਨੁਸਾਰ ਮਹੰਤ ਗਰੀਬ ਦਾਸ ਆਪਣਾ ਬਿਰਧ ਆਸ਼ਰਮ ਸਿੱਖਾਂਵਾਲਾ ਰੋਡ, ਕੋਟਕਪੂਰਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਕੁਝ ਵਿਅਕਤੀਆਂ ਵਲੋਂ ਨਿਰਮਲ ਸਿੰਘ ਨਾਂਅ ਦੇ ਵਿਅਕਤੀ ਦੀ ਬਲੈਰੋ ਗੱਡੀ ’ਤੇ ਗਊਆਂ ਦੀ ਤਸਕਰੀ ਕੀਤੀ ਜਾ ਰਹੀ ਹੈ ਅਤੇ ਪਿੰਡ ਕਿਲਾ ਨੌਂ ਤੋਂ ਬਲੈਰੋ ਗੱਡੀ ’ਚ ਬੇ ਸਹਾਰਾ ਗਊ ਵੰਸ਼ ਲੱਧ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਸਾਈਡ ਨੂੰ ਜਾ ਰਹੇ ਹਨ। ਸਹਾਇਕ ਥਾਣੇਦਾਰ ਰਾਜ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਨੈਸ਼ਨਲ ਹਾਈਵੇਅ 54 ’ਤੇ ਨਾਕਾਬੰਦੀ ਕੀਤੀ ਗਈ ਅਤੇ ਬਲੈਰੋ ਗੱਡੀ ਦਾ ਪਿੱਛਾ ਕਰ ਕੇ ਗੱਡੀ ਨੂੰ ਕਬਜ਼ੇ ਵਿਚ ਲਿਆ ਗਿਆ ਅਤੇ ਉਸ ਵਿਚ ਲੱਧੇ ਦੋ ਢੱਠੇ ਅਤੇ ਇਕ ਬਲਦ ਨੂੰ ਆਜ਼ਾਦ ਕੀਤਾ ਗਿਆ, ਜਿਨ੍ਹਾਂ ਨੂੰ ਬੇਰਹਿਮੀ ਨਾਲ ਬੰਨਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਗੱਡੀ ਦਾ ਡਰਾਈਵਰ ਅਤੇ ਇਕ ਹੋਰ ਵਿਅਕਤੀ ਗੱਡੀ ’ਚੋਂ ਉੱਤਰ ਕੇ ਭੱਜ ਗਏ ਅਤੇ ਰਜਿੰਦਰ ਕੁਮਾਰ ਨਾਂਅ ਦੇ ਵਿਅਕਤੀ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਾਬੂ ਕੀਤੇ ਗਏ ਰਜਿੰਦਰ ਕੁਮਾਰ ਤੋਂ ਇਲਾਵਾ ਵਰਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਇੰਦਰਜੀਤ ਸਿੰਘ, ਲੱਖੂ, ਸੋਲਾ ਸਿੰਘ ਤੇ ਨਿਰਮਲ ਸਿੰਘ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।