25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕੀਤਾ ਮੋਗਾ-ਕੋਟਕਪੂਰਾ ਰੋਡ ਜਾਮ

ਪੰਜਗਰਾਈਂ ਕਲਾਂ, 24 ਸਤੰਬਰ (ਸੁਖਮੰਦਰ ਸਿੰਘ ਬਰਾੜ)- ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਪਿਛਲੇ ਸਮੇਂ ਤੋਂ ਵਿਵਾਦਾਂ ਦਾ ਵਿਸ਼ਾ ਬਣੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਦਿਨ ਸੀ।

ਅਜੀਤ ਡੈਸਕ 25-09-2026
ਪੰਜਗਰਾਈਂ ਕਲਾਂ, 24 ਸਤੰਬਰ (ਸੁਖਮੰਦਰ ਸਿੰਘ ਬਰਾੜ)- ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਪਿਛਲੇ ਸਮੇਂ ਤੋਂ ਵਿਵਾਦਾਂ ਦਾ ਵਿਸ਼ਾ ਬਣੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸਹਿਕਾਰੀ ਸਭਾ ਦੀ ਨਵੀਂ ਕਮੇਟੀ ਦੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦਾ ਦਿਨ ਸੀ। ਜਿਸ ਨੂੰ ਲੈ ਕੇ ਸੱਤਧਾਰੀ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਤਕਰਾਰ ਪੈਦਾ ਹੋ ਗਿਆ ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਇਕੱਤਰ ਹੋਏ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਲੋਂ ਮੋਗਾ-ਕੋਟਕਪੂਰਾ ਮੁੱਖ ਮਾਰਗ ਨੂੰ ਜਾਮ ਕਰਕੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਧਰਨਾ ਲਗਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਗਰਾਈਂ ਕਲਾਂ ਦੀ ਸਹਿਕਾਰੀ ਸਭਾ ਦੀ ਪੁਰਾਣੀ ਚੁਣੀ ਗਈ ਕਮੇਟੀ ਦੇ ਕਾਰਜਕਾਲ ਦਾ ਸਮਾਂ 1 ਸਾਲ ਤੋਂ ਵੱਧ ਪਿਆ ਹੋਣ ਅਤੇ ਸਭਾ ਦੇ ਮੈਂਬਰਾਂ ਦੀ ਬਰਾਖ਼ਸਤਗੀ ਨੂੰ ਲੈ ਕੇ ਕੋਰਟ ਵਿਚ ਕੇਸ ਚੱਲਦਾ ਹੋਣ ਦੇ ਬਾਵਜੂਦ ਸੱਤਧਾਰੀ ਧਿਰ ਵਲੋਂ 26 ਸਤੰਬਰ ਨੂੰ ਸਭਾ ਦੀ ਨਵੀਂ ਕਮੇਟੀ ਦੀ ਚੋਣ ਦਾ ਐਲਾਨ ਕਰ ਦਿੱਤਾ। ਅੱਜ ਮੈਂਬਰਾਂ ਦੀਆਂ ਨਾਮਜ਼ਦਗੀਆਂ ਭਰਨ ਦਾ ਦਿਨ ਸੀ ਜਿਸ ਵਿਚ ਸੱਤਧਾਰੀ ਧਿਰ ਵਲੋਂ ਆਪਣੇ ਮੈਂਬਰਾਂ ਤੋਂ ਇਲਾਵਾ ਹੋਰ ਕਿਸੇ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਿਆ ਗਿਆ ਤੇ ਪ੍ਰਸ਼ਾਸਨ ਦੇ ਜ਼ੋਰ ’ਤੇ ਸਭਾ ’ਚ ਗਏ ਅਕਾਲੀ ਦਲ ਦੇ ਮੈਂਬਰਾਂ ਨਾਲ ਦੁਰਵਿਵਹਾਰ ਕੀਤਾ ਗਿਆ ਜਿਸ ਦੇ ਰੋਸ ਵਜੋਂ ਅਕਾਲੀ ਦਲ ਤੇ ਕਾਂਗਰਸ ਵਲੋਂ ਪੰਜਗਰਾਈਂ ਕਲਾਂ ਵਿਖੇ ਮੋਗਾ-ਕੋਟਕਪੂਰਾ ਮੁੱਖ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਤੇ ਅਣਉੱਚਿਤ ਚੋਣ ਨੂੰ ਰੱਦ ਕਰਨ ਦੀ ਮੰਗ ਰੱਖ ਦਿੱਤੀ। ਧਰਨੇ ਨੂੰ ਜਨਰਲ ਕੌਂਸਲ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ, ਕਾਂਗਰਸ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਧੱਕੇਸ਼ਾਹੀ ਨੀਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਇਨਸਾਫ਼ ਨਾਲ ਮਿਲਣ ਤੱਕ ਧਰਨਾ ਜਾਰੀ ਰਹੇਗਾ। ਧਰਨੇ ਦੀ ਸੂਚਨਾ ਮਿਲਦਿਆਂ ਹੀ ਕੋਟਕਪੂਰਾ ਦੇ ਡੀ.ਐਸ.ਪੀ ਸੰਜੀਵ ਕੁਮਾਰ ਅਤੇ ਤਹਿਸੀਲਦਾਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਪਰੰਤ ਸਹਿਕਾਰੀ ਸਭਾ ਪੰਜਗਰਾਈਂ ਕਲਾਂ ’ਚ ਚੋਣ ਪ੍ਰਕਿ੍ਰਆ ਲਈ ਪਹੁੰਚੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਤੋਂ ਬਾਅਦ ਤਹਿਸੀਲਦਾਰ ਅਮਨਦੀਪ ਗੋਇਲ ਨੇ ਧਰਨਾਕਾਰੀਆਂ ਨੂੰ ਦੱਸਿਆ ਕਿ ਚੋਣ ਅਧਿਕਾਰੀਆਂ ਵਲੋਂ ਸੁਸਾਇਟੀ ਦੇ ਮੈਂਬਰਾਂ ਦਾ ਕੋਰਮ ਪੂਰਾ ਨਾ ਹੋਣ ਕਾਰਨ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਤੇ ਇਸ ਸਬੰਧੀ ਸੁਸਾਇਟੀ ’ਚ ਲਿਖਤੀ ਨੋਟਿਸ ਲਗਾ ਦਿੱਤਾ ਗਿਆ ਹੈ। ਪ੍ਰਸ਼ਾਸਨ ਦੁਆਰਾ ਦਿੱਤੇ ਗਏ ਲਿਖਤੀ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਇਹ ਪੰਜਗਰਾਈਂ ਕਲਾਂ ਦੇ ਲੋਕਾਂ ਦੀ ਏਕਤਾ ਦੀ ਜਿੱਤ ਹੈ। ਇਸ ਮੌਕੇ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਬਰਾੜ, ਜਨਰਲ ਸਕੱਤਰ ਸ਼ਿਵਰਾਜ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਬੱਬਲੀ ਗਿੱਲ, ਮੀਤ ਪ੍ਰਧਾਨ ਇਕਬਾਲ ਸਿੰਘ ਬਰਾੜ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਸਾਬਕਾ ਪੰਚ ਭੋਲਾ ਸੰਧੂ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਪ੍ਰਧਾਨ ਇਕਬਾਲ ਸਿੰਘ ਅਕਾਲੀ, ਪੰਚ ਹਰਚੰਦ ਸਿੰਘ ਬਰਾੜ, ਜਸਵਿੰਦਰ ਸਿੰਘ ਸ਼ਿੰਦਰ, ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਫ਼ਤਿਹ ਦੀ ਸਮੁੱਚੀ ਟੀਮ, ਗੁਰਸੇਵਕ ਸਿੰਘ ਅਨੋਖ ਢਿੱਲਵਾਂ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ, ਤਰਲੋਚਨ ਸਿੰਘ ਪੱਪਾ ਸਰਾਂ, ਪੰਚ ਜੋਗਿੰਦਰ ਸਿੰਘ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਨੰਬਰਦਾਰ ਸੁਖਮੰਦਰ ਸਿੰਘ ਬਰਾੜ, ਕਬੱਡੀ ਖਿਡਾਰੀ ਗਾਗੂ, ਗੁਰਪਿੰਦਰ ਸਿੰਘ ਸੰਧੂ, ਜਗਸੀਰ ਸਿੰਘ ਬਰਾੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਅਗਾਊਂ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਅਗਲੀ ਖ਼ਬਰ ਪਿੰਡ ਦੀਪ ਸਿੰਘ ਵਾਲਾ ਦੇ ਕਈ ਪਰਿਵਾਰ ਅਕਾਲੀ ਦਲ ਬਾਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।