27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਐਗਮਾਰਕ ਵਸਤੂਆਂ ਸੰਬੰਧੀ ਪਲੇਠੀ ਜਾਂਚ ਰਿਪੋਰਟ ਜਾਰੀ

ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਬੀਤੇ ਦਿਨੀਂ ਪਲੇਠੀ ਐਗਮਾਰਕ ਵਸਤੂਆਂ ਸਬੰਧੀ ਜਾਂਚ ਰਿਪੋਰਟ ਜਾਰੀ ਕਰਨ ਦਾ ਸਮਾਗਮ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ।

ਕੂੜੇ ਦੇ ਡੰਪ ਨੂੰ ਚੁਕਵਾਉਣ ਸਮੇਂ ਕੌਂਸਲਰ ਸੁਖਜਿੰਦਰ ਸਿੰਘ ਤੱਖੀ, ਚਤਰ ਸਿੰਘ, ਗੁਰਮੇਲ ਸਿੰਘ ਅਤੇ ਹੋਰ ਵਾਸੀ। ਅਜੀਤ ਤਸਵੀਰ 27-09-2026
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸਟੇਟ ਐਗਮਾਰਕ ਲੈਬ ਫ਼ਰੀਦਕੋਟ ਵਿਖੇ ਬੀਤੇ ਦਿਨੀਂ ਪਲੇਠੀ ਐਗਮਾਰਕ ਵਸਤੂਆਂ ਸਬੰਧੀ ਜਾਂਚ ਰਿਪੋਰਟ ਜਾਰੀ ਕਰਨ ਦਾ ਸਮਾਗਮ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਅਤੇ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਤਰੀ ਹੋਰਾਂ ਦੱਸਿਆ ਕਿ ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਇਕ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਕਾਫ਼ੀ ਵਾਧਾ ਹੋ ਸਕਦਾ ਹੈ। ਉਤਪਾਦਾਂ ਦੀ ਐਗਮਾਰਕ ਸਰਟੀਫਿਕੇਸ਼ਨ ਨਾਲ ਜਿੱਥੇ ਕਿਸਾਨ ਚੰਗਾ ਮੁੱਲ ਪ੍ਰਾਪਤ ਕਰ ਸਕਦੇ ਹਨ, ਉੱਥੇ ਬਦਲਵੀਆਂ ਫ਼ਸਲਾਂ ਉਗਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਅਤੇ ਪਾਣੀ ਦੀ ਬੱਚਤ ਕਰਨ ਵਿਚ ਵੀ ਸਹਾਇਤਾ ਮਿਲ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਐਗਮਾਰਕ ਲੈਬ ਵਿਖੇ ਖਾਧ ਪਦਾਰਥਾਂ ਜਿਵੇਂ ਕਿ ਹਲਦੀ, ਧਨੀਆ ਪਾਊਡਰ, ਲਾਲ ਮਿਰਚ, ਗਰਮ ਮਸਾਲਾ, ਜ਼ੀਰਾ, ਮੀਟ ਮਸਾਲਾ, ਅਨਾਜ ਵਿਚ ਕਣਕ ਦਾ ਆਟਾ, ਵੇਸਣ ਆਦਿ ਅਤੇ ਵਨਸਪਤੀ ਤੇਲ ਜਿਵੇਂ ਕਿ ਸਰ੍ਹੋਂ ਦਾ ਤੇਲ, ਨਾਰੀਅਲ ਦਾ ਤੇਲ ਆਦਿ ਤੋਂ ਇਲਾਵਾ ਹੋਰ ਵਸਤਾਂ ਜਿਵੇਂ ਕਿ ਸ਼ਹਿਦ ਦੀ ਗੁਣਵੱਤਾ ਅਤੇ ਸ਼ੁੱਧਤਾ ਦੀ ਜਾਂਚ ਕੀਤੀ ਜਾਂਦੀ ਹੈ। ਡਾ. ਗੁਰਪ੍ਰੀਤ ਸਿੰਘ ਸਹਾਇਕ ਮੰਡੀਕਰਨ ਅਫ਼ਸਰ ਨੇ ਦੱਸਿਆ ਕਿ ਖੇਤੀ ਉਤਪਾਦਾਂ ਦੇ ਮੰਡੀਕਰਨ ਸਬੰਧੀ ਐਗਮਾਰਕ ਪਾਰਟੀਆਂ ਬਣਾਈਆਂ ਜਾ ਰਹੀਆਂ ਹਨ। ਸੁਚੱਜੇ ਮੰਡੀਕਰਨ ਸਬੰਧੀ ਏ.ਡੀ.ਓ. ਸਾਹਿਬਾਨ ਵਲੋਂ ਪਿੰਡਾਂ ਵਿਚ ਲਗਾਏ ਜਾਂਦੇ ਕਿਸਾਨ ਸਿਖਲਾਈ ਕੈਂਪਾਂ ਵਿਚ ਸ਼ਿਰਕਤ ਕਰਕੇ ਉਪਜ ਦੇ ਮੰਡੀਕਰਨ ਸਬੰਧੀ ਕੰਡੇ-ਵੱਟਿਆਂ ਅਤੇ ਤੋਲਿਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਮੰਡੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਇੰਸਟਾਗ੍ਰਾਮ ’ਤੇ ‘ਸੁਚੱਜਾ ਮੰਡੀਕਰਨ’ ਪੇਜ ਵੀ ਬਣਾਇਆ ਹੋਇਆ ਹੈ। ਸਾਡੇ ਵਲੋਂ ਮੰਡੀਕਰਨ ਅਤੇ ਪਰਾਲੀ ਦੇ ਪ੍ਰਬੰਧਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਤੋਂ ਇਲਾਵਾ ਡਾਇਰੈਕਟਰ ਹਾਈਡਰੋਲੋਜੀ ਅਰੁਣ ਕੁਮਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵੀ ਇਸ ਸਮਾਗਮ ਵਿਚ ਸ਼ਾਮਿਲ ਹੋਏ ਅਤੇ ਐਗਮਾਰਕ ਲੈਬ ਦੇ ਸਮੂਹ ਅਧਿਕਾਰੀਆਂ ਨੂੰ ਵਧਾਈ ਦਿੱਤੀ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਡਾ. ਮਨਿੰਦਰ ਸਿੰਘ ਸੰਧੂ, ਡਾ. ਕਰੁਣਾ, ਡਾ. ਜਸ਼ਨਪ੍ਰੀਤ ਕੌਰ, ਡਾ. ਪਰਮਪਾਲ ਸਿੰਘ, ਡਾ. ਵਿਕਰਮਜੀਤ ਸਿੰਘ, ਸਿਮਰਤਪਾਲ ਕੌਰ, ਡਾ. ਮਨਪ੍ਰੀਤ ਸਿੰਘ ਅਤੇ ਡਾ. ਗੁਰਿੰਦਰ ਛਾਬੜਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਹੋ ਰਹੀ ਸ਼ਲਾਘਾ-ਮਾ. ਅਜੈਬ ਸਿੰਘ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ... ਅਗਲੀ ਖ਼ਬਰ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਤ ਭਾਰਤ-ਯੁਵਾ ਕਨੈਕਟ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।