ਬਾਬਾ ਫ਼ਰੀਦ ਆਗਮਨ ਪੁਰਬ ’ਤੇ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਕਰਵਾਏ ਗਏ ਪ੍ਰੋਗਰਾਮਾਂ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਜਸਬੀਰ ਸਿੰਘ ਜੱਸੀ ਨੇ ਜਿੱਥੇ ਆਪਣੇ ਨਿਵੇਕਲੇ ਅੰਦਾਜ਼ ’ਚ ਸ਼ੇਅਰੋ ਸ਼ਾਇਰੀ ਨਾਲ ਮੇਲੇ ਦੇ ਚਾਰੇ ਦਿਨ ਖੂਬ ਰੰਗ ਬੰਨਿ੍ਆ ਉਥੇ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵੀ ਸਾਰਥਿਕ ਸਨ੍ਹੇਹੇ ਦਿੱਤੇ। ਮੇਲੇ ਦੇ ਅੰਤਿਮ ਦਿਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2026 ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਕਰਵਾਏ ਗਏ ਪ੍ਰੋਗਰਾਮਾਂ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਜਸਬੀਰ ਸਿੰਘ ਜੱਸੀ ਨੇ ਜਿੱਥੇ ਆਪਣੇ ਨਿਵੇਕਲੇ ਅੰਦਾਜ਼ ’ਚ ਸ਼ੇਅਰੋ ਸ਼ਾਇਰੀ ਨਾਲ ਮੇਲੇ ਦੇ ਚਾਰੇ ਦਿਨ ਖੂਬ ਰੰਗ ਬੰਨਿ੍ਆ ਉਥੇ ਮੇਲੇ ਦੌਰਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵੀ ਸਾਰਥਿਕ ਸਨ੍ਹੇਹੇ ਦਿੱਤੇ। ਮੇਲੇ ਦੇ ਅੰਤਿਮ ਦਿਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ, ਏ.ਡੀ.ਸੀ (ਜਨਰਲ) ਕੇਸ਼ਵ ਗੋਇਲ, ਸੂਚਨਾ ਰਾਜ ਕਮਿਸ਼ਨਰ ਪੰਜਾਬ ਸੰਦੀਪ ਸਿੰਘ ਧਾਲੀਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਗੁਰਤੇਜ ਸਿੰਘ ਖੋਸਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸਮੇਤ ਹਾਜ਼ਰ ਅਧਿਕਾਰੀਆਂ ਨੇ ਮਿਲ ਕੇ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ। ਇੱਥੇ ਜ਼ਿਕਰਯੋਗ ਹੈ ਜਸਬੀਰ ਸਿੰਘ ਜੱਸੀ ਜਿੱਥੇ ਸਿੱਖਿਆ ਵਿਭਾਗ ਅੰਦਰ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ, ਉੱਥੇ ਸਮਾਜ ਸੇਵੀ ਸੰਸਥਾਵਾਂ ’ਚ ਵੀ ਉਹ ਹਮੇਸ਼ਾ ਸਰਗਰਮੀ ਨਾਲ ਮਾਨਵਤਾ ਦੀ ਭਲਾਈ ਕਾਰਜ ਕਰਦੇ ਹਨ ਅਤੇ ਬਤੌਰ ਅਦਾਕਾਰ ਵੀ ਗੂੜੀ ਪਹਿਚਾਣ ਰੱਖਦੇ ਹਨ।