28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੌਮੀ ਸੇਵਾ ਯੋਜਨਾ ਦੇ ਸੱਤ ਰੋਜ਼ਾ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮੀ ਸੇਵਾ ਯੋਜਨਾ (ਐਨ. ਐਸ.

ਅਜੀਤ ਡੈਸਕ 28-09-2026
ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਕੌਮੀ ਸੇਵਾ ਯੋਜਨਾ (ਐਨ.ਐਸ.ਐੱਸ.) ਦੇ ਸੱਤ ਰੋਜ਼ਾ ਕੈਂਪ ਦਾ ਸਮਾਪਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਨੇ ਕੀਤੀ। ਇਸ ਮੌਕੇ ਡਾ. ਨਰਿੰਦਰਜੀਤ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿਚ ਰਾਜਦੀਪ ਸਿੰਘ ਸੰਧੂ, ਡਾ. ਹਰਪ੍ਰੀਤ ਸਿੰਘ, ਰਣਜੀਤ ਸਿੰਘ ਖੱਚੜਾ, ਅਮਨਦੀਪ ਦਿਓੜਾ ਅਤੇ ਭੁਪਿੰਦਰ ਦੁੱਗਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ. ਸਮਰਾਟ ਖੰਨਾ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੌਮੀ ਸੇਵਾ ਯੋਜਨਾ ਵਿਦਿਆਰਥੀਆਂ ਅੰਦਰ ਸੇਵਾ-ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੱਤ ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸਮਾਜ-ਸੇਵੀ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਕੈਂਪ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਸਰਵੋਤਮ ਲੜਕੇ ਵਲੰਟੀਅਰ ਦਾ ਸਨਮਾਨ ਅਜੀਜ਼ਪਾਲ ਸਿੰਘ, ਬੀ.ਸੀ.ਏ. ਭਾਗ ਤੀਜਾ ਅਤੇ ਸਰਵੋਤਮ ਲੜਕੀ ਵਲੰਟੀਅਰ ਦਾ ਸਨਮਾਨ ਮਨਦੀਪ ਕੌਰ, ਬੀ.ਸੀ.ਏ. ਭਾਗ ਪਹਿਲਾ ਨੂੰ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ‘ਪਿੰਡ ਤੋਂ ਪੰਚ’ ਵਜੋਂ ਗੁਰਪ੍ਰੀਤ ਸਿੰਘ ਪਨੇਸਰ ਅਤੇ ਮੈਂਬਰ ਭੁਪਿੰਦਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਕੈਂਪ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਾਲੀ ਬੀ.ਐਸ.ਸੀ. ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦੇ ਨਾਂਅ ਦਾ ‘ਸਵੀਪ’ ਅੰਬੈਸਡਰ ਵਜੋਂ ਐਲਾਨ ਕੀਤਾ ਗਿਆ। ਮੁੱਖ ਮਹਿਮਾਨ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਅਸਲ ਤਾਕਤ ਉਨ੍ਹਾਂ ਦੀ ਸੇਵਾ-ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਵਿਚ ਹੈ। ਅੰਤ ਵਿਚ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਧੰਨਵਾਦ ਕਰਦਿਆਂ ਕਿਹਾ ਕਿ ਕੌਮੀ ਸੇਵਾ ਯੋਜਨਾ ਦੇ ਕੈਂਪ ਵਿਦਿਆਰਥੀਆਂ ਨੂੰ ਸਮਾਜ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਸੇਵਾ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਂਦਾ ਕਰਦੇ ਹਨ। ਉਨ੍ਹਾਂ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰਾਂ ਡਾ. ਰਾਜੀਵ ਕਪੂਰ ਅਤੇ ਪ੍ਰੋ. ਸੁਮਨ ਦੀ ਕੰਪਨੀ ਚਲਾਉਣ ਵਿਚ ਲੀਡਰਸ਼ਿਪ ਗੁਣਵੱਤਾ ਦੀ ਭਰਪੂਰ ਤਾਰੀਫ ਕੀਤੀ। ਉਨ੍ਹਾਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਕਾਲਜ ਪਿ੍ਰੰਸੀਪਲ, ਪ੍ਰੋਗਰਾਮ ਅਫ਼ਸਰਾਂ, ਸਮੂਹ ਸਟਾਫ਼ ਅਤੇ ਵਲੰਟੀਅਰਾਂ ਦਾ ਕੈਂਪ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸਮਾਪਨ ਸਮਾਰੋਹ ਦੌਰਾਨ ਵਲੰਟੀਅਰਾਂ ਵਲੋਂ ਗੀਤ, ਭੰਗੜੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਸੱਤ ਰੋਜ਼ਾ ਕੈਂਪ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਣਾਈ ਗਈ ਟੀਮ ਵਿਚ ਪ੍ਰੋ. ਮਹਿੰਦਰ ਕੌਰ, ਪ੍ਰੋ. ਸ਼ੀਤਲ ਰਾਣੀ, ਪ੍ਰੋ. ਈਸ਼ਾ ਰਾਣੀ, ਪ੍ਰੋ. ਸੀਮਾ ਰਾਣੀ, ਪ੍ਰੋ. ਜਗਸੀਰ ਸਿੰਘ, ਪ੍ਰੋ. ਵਿਸ਼ਾਲ ਸਿੰਗਲਾ, ਡਾ. ਰਮਨਦੀਪ ਕੌਰ ਅਤੇ ਪ੍ਰੋ. ਅਰਸ਼ਦੀਪ ਸ਼ਰਮਾ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਨ੍ਹਾਂ ਵਲੋਂ ਕੈਂਪ ਦੀਆਂ ਵੱਖ-ਵੱਖ ਗਤੀਵਿਧੀਆਂ ਦੇ ਸੁਚੱਜੇ ਪ੍ਰਬੰਧ, ਵਲੰਟੀਅਰਾਂ ਦੀ ਅਗਵਾਈ ਅਤੇ ਹੋਰ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਇਆ ਗਿਆ। ਇਸ ਤੋਂ ਇਲਾਵਾ ਡਾ. ਭਵਨਦੀਪ ਕੌਰ ਅਤੇ ਗੁਰਦੀਪ ਸਿੰਘ ਕੌਣੀ ਨੇ ਕੈਂਪ ਸਬੰਧੀ ਯੂਨੀਵਰਸਿਟੀ ਨਾਲ ਲੋੜੀਂਦਾ ਤਾਲਮੇਲ ਬਣਾਈ ਰੱਖਣ ਅਤੇ ਬਾਹਰੋਂ ਆਏ ਮਹਿਮਾਨਾਂ ਦੀ ਮਹਿਮਾਨ-ਨਿਵਾਜ਼ੀ ਵਿਚ ਅਹਿਮ ਭੂਮਿਕਾ ਨਿਭਾਈ। ਕੈਂਪ ਦੀ ਸਫ਼ਲਤਾ ਲਈ ਸਮੂਹ ਟੀਮ ਵਲੋਂ ਕੀਤੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਤਰ੍ਹਾਂ ਸੇਵਾ, ਸਹਿਯੋਗ ਅਤੇ ਸਮਾਜਿਕ ਜਾਗਰੂਕਤਾ ਦਾ ਸੁਨੇਹਾ ਦਿੰਦਾ ਸੱਤ ਰੋਜ਼ਾ ਕੈਂਪ ਯਾਦਗਾਰੀ ਹੋ ਨਿਬੜਿਆ।
ਪਿਛਲੀ ਖ਼ਬਰ ਜਥੇਦਾਰ ਗੁਰਪ੍ਰੇਮ ਸਿੰਘ ਵਾਂਦਰ ਗੁਰੂ ਕੀ ਢਾਬ ਨੂੰ ਸ਼ਰਧਾਂਜਲੀਆਂ ਭੇਂਟ ਅਗਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਬਰਸੀ ਸਮਾਗਮ ਸਬੰਧੀ ਪਹਿਲੀ ਲੜੀ ਦੇ ਅਖੰਡ ਪਾਠ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।