01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ।

ਅਜੀਤ ਡੈਸਕ 01-10-2026
ਫ਼ਰੀਦਕੋਟ, 30 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਜੈਤੋ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੁਰਭੇਜ ਸਿੰਘ ਬਰਾੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਵਾਈਸ ਚੇਅਰਮੈਨ ਗੁਰਭੇਜ ਸਿੰਘ ਬਰਾੜ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਜ਼ਿਲ੍ਹੇ ਦੀ ਤਰੱਕੀ, ਵਿਕਾਸ ਉਪਰਾਲਿਆਂ ਅਤੇ ਆਮ ਲੋਕਾਂ ਦੀ ਹਿੱਤਕਾਰੀ ਯੋਜਨਾਵਾਂ ’ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸੁਖਜਿੰਦਰ ਸਿੰਘ ਕਾਉਣੀ ਸਾਬਕਾ ਚੇਅਰਮੈਨ ਯੋਜਨਾ ਬੋਰਡ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਮਾਰਕੀਟ ਕਮੇਟੀ ਲਛਮਣ ਸ਼ਰਮਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵੀਰਪਾਲ ਕੌਰ, ਗੁਬਿੰਦਰ ਵਾਲੀਆ ਬਲਾਕ ਸੰਮਤੀ ਚੇਅਰਮੈਨ, ਧਰਮਜੀਤ ਸਿੰਘ ਰਾਮੇਆਣਾ ਚੇਅਰਮੈਨ, ਹਰਸਿਮਰਨ ਸਿ ੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਚੇਅਰਮੈਨ ਸਪੋਰਟਸ ਵੈਲਫੇਅਰ ਅੰਕੁਸ਼ ਬਾਂਸਲ, ਚੇਅਰਮੈਨ ਨਰੇਸ਼ ਜਿੰਦਲ, ਜਗਦੀਸ਼ ਸਿੰਘ ਚੇਅਰਮੈਨ ਬਲਾਕ ਪ੍ਰਧਾਨ, ਸਰਬਜੀਤ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਜਗਜੀਤ ਸਿੰਘ ਜੱਗੀ ਮੀਡੀਆ ਇੰਚਾਰਜ, ਕੁਲਵਿੰਦਰ ਕੌਰ ਚੇਅਰਮੈਨ ਦਲਿਤ ਵਿਕਾਸ ਬੋਰਡ, ਨਰਿੰਦਰ ਰਾਮੇਆਣਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਹਰਪ੍ਰੀਤ ਸਿੰਘ ਨੇ ਮਾਰਕੀਟ ਕਮੇਟੀ ਸੈਕਟਰੀ ਦਾ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।