02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾ਼ੜੇ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਨੇ ਪਿੰਡ ਰਹੂੜਿਆਂਵਾਲੀ, ਗੋਨਿਆਣਾ ਅਤੇ ਸ੍ਰੀ ਮੁਕਤਸਰ ਸਾਹਿਬ ਦਿਹਾਤੀ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

>? 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਨੇ ਪਿੰਡ ਰਹੂੜਿਆਂਵਾਲੀ, ਗੋਨਿਆਣਾ ਅਤੇ ਸ੍ਰੀ ਮੁਕਤਸਰ ਸਾਹਿਬ ਦਿਹਾਤੀ ਵਿਖੇ ਪੁੱਜੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਊਚ-ਨੀਚ ਦੇ ਭੇਦਭਾਵ ਨੂੰ ਖ਼ਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਗੁਰੂ ਰਵਿਦਾਸ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਤੇ ਰੁਚੀ ਨਾਲ ਦੇਖਿਆ।
ਪਿਛਲੀ ਖ਼ਬਰ ਜ਼ੋਨਲ ਟੂਰਨਾਮੈਂਟ ’ਚ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।