ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਤੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਜ
ਜਲ ਸਪਲਾਈ ਤੇ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਵਿਚ ਸ਼ਾਮਿਲ ਵੱਖ-ਵੱਖ ਅਹੁਦੇਦਾਰ ਤੇ ਮੈਂਬਰ।
02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਤੇ ਸੂਬਾ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਬੋਰਡਾਂ ਦੇ ਫ਼ੀਲਡ ਤੇ ਦਫ਼ਤਰੀ ਕੰਮਾਂ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ। ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 2 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਯੂਨੀਅਨ ਦੇ ਵਰਕਰ ਵੀ ਸ਼ਮੂਲੀਅਤ ਕਰਨਗੇ। ਇਸ ਮੌਕੇ ਯੂਨੀਅਨ ਆਗੂਆਂ ਵਲੋਂ ਮਲੋਟ ਵਿਖੇ ਜਥੇਬੰਦੀ ਦੀ ਨਵੀਂ ਬਰਾਂਚ ਦੀ ਚੋਣ ਵੀ ਕਰਵਾਈ ਗਈ ਜਿਸ ਵਿਚ ਲਵਪ੍ਰੀਤ ਸਿੰਘ ਨੂੰ ਬਰਾਂਚ ਪ੍ਰਧਾਨ ਤੇ ਸਾਹਿਲ ਕੁਮਾਰ ਨੂੰ ਬਰਾਂਚ ਜਨਰਲ ਸਕੱਤਰ ਚੁਣਿਆ ਗਿਆ।