ਜੈਤੋ ਰੈਲੀ ਸੰਬੰਧੀ ਸੂਬਾ ਸਿੰਘ ਬਾਦਲ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ
ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੌਜੂਦਾ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਸੰਬੰਧੀ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ । ਜਿਸਦੇ ਤਹਿਤ ਵਿਧਾਨ ਸਭਾ ਹਲਕਾ ਜੈਤੋ ’ਚ 10 ਅਕਤੂਬਰ ਨੂੰ ਸਵੇਰੇ 10 ਵਜੇ ਔਰਤਾਂ ਦੀ ਰੈਲੀ ਕੀਤੀ ਜਾ ਰਹੀ ਹੈ।
ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮੌਜੂਦਾ ਸਰਕਾਰ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਸੰਬੰਧੀ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ । ਜਿਸਦੇ ਤਹਿਤ ਵਿਧਾਨ ਸਭਾ ਹਲਕਾ ਜੈਤੋ ’ਚ 10 ਅਕਤੂਬਰ ਨੂੰ ਸਵੇਰੇ 10 ਵਜੇ ਔਰਤਾਂ ਦੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਅਤੇ ਹਲਕਾ ਜੈਤੋ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਪੰਜਗਰਾਈਂ ਵਲੋਂ ਪੰਜਗਰਾਈਂ ਕਲਾਂ ਖੇਤਰ ਦੇ ਪਿੰਡ ਪੰਜਗਰਾਈਂ ਕਲਾਂ, ਬੱਗੇਆਣਾ, ਢਿੱਲਵਾਂ ਆਦਿ ਪਿੰਡਾਂ ’ਚ ਪਾਰਟੀ ਵਰਕਰਾਂ ਨਾਲ਼ ਮੀਟਿੰਗਾਂ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀਆਂ ਸਰਕਾਰਾਂ ’ਚੋਂ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ। ਜਿਸ ਨੇ ਪੰਜਾਬ ਦੀ ਕੇਵਲ ਆਰਥਿਕ ਤੌਰ ’ ਤੇ ਹੀ ਲੁੱਟ ਨਹੀਂ ਕੀਤੀ ਸਗੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਰਾਹ ਧਕੇਲ ਦੇ ਸੂਬੇ ਦੀ ਭਵਿੱਖ ਉੱਪਰ ਵੀ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਸੂਬਾ ਸਰਕਾਰ ਦੇ ਇਸ ਕਰੂਰ ਚਿਹਰੇ ਨੂੰ ਨੰਗਾ ਕਰਨ ਲਈ ਹੀ ਬੀਬਾ ਹਰਸਿਮਰਤ ਕੌਰ 10 ਅਕਤੂਬਰ ਨੂੰ ਜੈਤੋ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਲੋਕਾਂ ਖਾਸਕਰ ਔਰਤਾਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਢਿੱਲਵਾਂ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਸਰਪੰਚ ਦਲ ਸਿੰਘ ਬਰਾੜ, ਜ਼ਿਲ੍ਹਾ ਮੀਤ ਪ੍ਰਧਾਨ ਸੁ ਰਜੀਤ ਸਿੰਘ ਬਰਾੜ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਅਨੋਖ, ਪੰਚ ਬਰਜਿੰਦਰ ਸਿੰੰਘ ਮਾਕ੍ਹਾ, ਸਾਬਕਾ ਪੰਚ ਭਾਨ ਚੰੰਦ ਕੱਕੂ, ਸਾਬਕਾ ਪੰਚ ਚੜ੍ਹ ਸਿੰਘ ਸਰਾਂ, ਸਰਪੰਚ ਸੁਖਮੰਦਰ ਸਿੰਘ, ਡਾ. ਕਰਮ ਸਿੰਘ ਢਿੱਲਵਾਂ, ਜਨਰਲ ਸਕੱਤਰ ਹਰਦੀਪ ਸਿੰਘ ਮੰਤਰੀ, ਲਛਮਣ ਸਿੰਘ ਯੋਧਾ, ਪ੍ਰਧਾਨ ਇਕਬਾਲ ਸਿੰਘ ਬਰਾੜ, ਸਾਬਕਾ ਪੰਚ ਭੋਲਾ ਸੰਧੂ, ਗੁਰਪਿੰਦਰ ਸਿੰਘ ਸੰਧੂ, ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ ਬਰਾੜ, ਤਰਲੋਚਨ ਸਿੰਘ ਪੱਪਾ ਸਰਾਂ, ਯੂਥ ਆਗੂ ਸੁਖਪ੍ਰੀਤ ਸਿੰੰਘ ਬਰਾੜ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਜਗਤਾਰ ਸਿੰਘ ਸਰਾਂ, ਲਖਵਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸੋਢੀ, ਪੱੱਪਾ ਢਿੱਲਵਾਂ, ਕੁਲਵੰਤ ਸਿੰਘ ਬੁੱਟਰ, ਸਾਬਕਾ ਸਰਪੰਚ ਪ੍ਰੀਤਮ ਸਿੰਘ ਢਿੱਲਵਾਂ, ਸਾਬਕਾ ਸਰਪੰਚ ਬਲਜੀਤ ਸਿੰਘ ਔਲਖ, ਜਸਵਿੰਦਰ ਸਿੰਘ ਬੱਗੇਆਣਾ, ਅਨੋਖ ਸਿੰਘ ਢਿੱਲਵਾਂ, ਹਰਵਿੰਦਰ ਸਿੰਘ ਧਾਲੀਵਾਲ, ਸਾਬਕਾ ਪੰਚ ਆਤਮਾ ਸਿੰਘ ਬਰਾੜ, ਸ਼ਮਸ਼ੇਰ ਸਿੰਘ ਪੱਪਾ ਸੰਧੂ, ਡਾ. ਹੈਪੀ ਆਦਿ ਹਾਜ਼ਰ ਸਨ।