08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੁਲਿਸ ਸੇਵਾ ਮੁਕਤ ਕਰਮਚਾਰੀ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਸੇਵਾ ਮੁਕਤ ਕਰਮਚਾਰੀ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਫ਼ਤਰ ਵਿਖੇ ਪ੍ਰਧਾਨ ਧਰਮਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪੁਲਿਸ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ।

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੁਲਿਸ ਸੇਵਾ ਮੁਕਤ ਕਰਮਚਾਰੀ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਫ਼ਤਰ ਵਿਖੇ ਪ੍ਰਧਾਨ ਧਰਮਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਪੁਲਿਸ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ। ਇਸ ਮੌਕੇ ਸਰਬਸੰਮਤੀ ਨਾਲ ਦਰਸ਼ਨ ਸਿੰਘ ਸੰਧੂ ਰਿਟਾ. ਡੀ.ਐਸ.ਪੀ. ਨੂੰ ਐਸੋਸੀਏਸ਼ਨ ਦਾ ਸਰਪ੍ਰਸਤ ਚੁਣਿਆ ਗਿਆ। ਇਸ ਤੋਂ ਇਲਾਵਾ ਸਬ ਇੰਸਪੈਕਟਰ ਸੁਖਪਾਲ ਕੁਮਾਰ ਮੱਕੜ, ਏ.ਐਸ.ਆਈ. ਦਵਿੰਦਰ ਸਿੰਘ ਅਤੇ ਏ.ਐਸ.ਆਈ. ਬਲਜੀਤ ਸਿੰਘ ਜੋ ਹੁਣੇ ਸੇਵਾ ਮੁਕਤ ਹੋਏ ਹਨ, ਨੂੰ ਐਸੋਸੀਏਸ਼ਨ ਵਿਚ ਸ਼ਾਮਿਲ ਹੋਣ ’ਤੇ ਜੀ ਆਇਆ ਆਖਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸੇਵਾ ਮੁਕਤ ਥਾਣੇਦਾਰ ਚਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦਰਸ਼ਨ ਸਿੰਘ ਸੰਧੂ ਨੂੰ ਸਰਪ੍ਰਸਤ ਚੁਣੇ ਜਾਣ ’ਤੇ ਹਾਰ ਪਹਿਨਾ ਕੇ ਸਭ ਨੇ ਵਧਾਈ ਦਿੱਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਰਹਿੰਦਾ ਬਕਾਇਆ ਡੀ.ਏ. ਜਲਦੀ ਦਿੱਤਾ ਜਾਵੇ।
ਪਿਛਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡੀ. ਸੀ. ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀ... ਅਗਲੀ ਖ਼ਬਰ ਜੈਤੋ ਰੈਲੀ ਸੰਬੰਧੀ ਸੂਬਾ ਸਿੰਘ ਬਾਦਲ ਤੇ ਬੀਬੀ ਅਮਰਜੀਤ ਕੌਰ ਪੰਜਗਰਾਈਂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।