08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਨ ਸਿੰਘ ਕਾਲੋਨੀ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 7 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਭਾਨ ਸਿੰਘ ਕਾਲੋਨੀ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਾਲੋਨੀ ਦੀਆਂ ਲਾਵਾਰਿਸ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਸ ਦਾ ਯੋਗ ਹੱਲ ਲੱਭਣ ਲਈ ਏ. ਡੀ.

ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਭਾਨ ਸਿੰਘ ਕਾਲੋਨੀ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਾਲੋਨੀ ਦੀਆਂ ਲਾਵਾਰਿਸ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਉਸ ਦਾ ਯੋਗ ਹੱਲ ਲੱਭਣ ਲਈ ਏ.ਡੀ.ਸੀ ਫ਼ਰੀਦਕੋਟ ਨਾਲ ਮਟਿੰਗ ਕਰਕੇ ਕਾਲੋਨੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮੰਗ ਪੱਤਰ ਸੌਂਪਿਆ। ਏ.ਡੀ.ਸੀ ਨੇ ਕਾਲੋਨੀ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਦੋ ਹਫ਼ਤਿਆਂ ਤੱਕ ਲਾਵਾਰਿਸ ਕੁੱਤਿਆਂ ਦੀ ਸ਼ਹਿਰ ਵਿਚੋਂ ਸਮੱਸਿਆ ਦਾ ਹੱਲ ਕਰਨ ਦੀ ਸ਼ੁਰੂਆਤ ਭਾਨ ਸਿੰਘ ਕਾਲੋਨੀ ਤੋਂ ਹੀ ਕੀਤੀ ਜਾਵੇਗੀ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਲਈ ਮਿਊਂਸਪਲ ਕਮੇਟੀ ਦੇ ਈ.ਓ ਨਾਲ ਮੀਟਿੰਗ ਕਰਕੇ ਇਸ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਡਾ. ਜੰਗੀਰ ਸਿੰਘ, ਮੇਜਰ ਸਿੰਘ ਬਰਾੜ, ਭੁਪਿੰਦਰ ਸਿੰਘ ਬਰਾੜ, ਹਰਦੀਪ ਸ਼ਰਮਾ, ਲਖਵਿੰਦਰ ਸਿੰਘ ਸੰਧੁ, ਬਲਦੇਵ ਸਿੰਘ ਬਰਾੜ, ਹਰਪਾਲ ਸਿੰਘ, ਸ਼ਾਮ ਲਾਲ ਕਾਲੜਾ, ਪ੍ਰਦੀਪ ਸ਼ਰਮਾ ਅਤੇ ਕੁਲਦੀਪ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਪਿੰਡ ਭੁੱਲਰ ਵਿਖੇ ਅਕਾਲੀ ਵਰਕਰਾਂ ਨੂੰ ਮਿਲੇ ਅਗਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡੀ. ਸੀ. ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।