09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਵਲੋਂ ਪੰਜ ਗਿ੍ਫ਼ਤਾਰ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)- ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਢਿੱਲਵਾਂ ਕਲਾਂ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 5 ਨੌਜਵਾਨ ਜਿਨ੍ਹਾਂ ਵਿਚ ਅਵਿਨਾਸ ਸਿੰਘ ਵਾਸੀ ਦੁਆਰੇਆਣਾ, ਬੋਹੜ ਸਿੰਘ ਵਾਸੀ ਦੁਆਰੇਆਣਾ, ਰਜਿੰਦਰ ਸਿੰਘ ਵਾਸੀ ਦੁਆਰੇਆਣਾ ਰੋਡ, ਕੋਠੇ ਧਾਲੀਵਾਲ, ਕੋਟਕਪੂਰਾ, ਲਖਵਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਜੱਬਰ ਸਿੰਘ ਸ੍ਰੀ ਮੁਕਤਸਰ ਸਾਹਿਬ, ਜੋ ਸਾਰੇ ਨਸ਼ਾ ਕਰਨ ਦੇ ਆਦੀ ਹਨ। ਜਿੰਨਾਂ ਖ਼ਿਲਾਫ਼ ਪਹਿਲਾ ਵੀ ਨਸ਼ੇ ਅਤੇ ਹੋਰ ਅਪਰਾਧਾਂ ਦੇ ਮੁਕੱਦਮੇ ਦਰਜ ਹਨ।

ਅਜੀਤ ਡੈਸਕ 09-10-2026
ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)- ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਢਿੱਲਵਾਂ ਕਲਾਂ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 5 ਨੌਜਵਾਨ ਜਿਨ੍ਹਾਂ ਵਿਚ ਅਵਿਨਾਸ ਸਿੰਘ ਵਾਸੀ ਦੁਆਰੇਆਣਾ, ਬੋਹੜ ਸਿੰਘ ਵਾਸੀ ਦੁਆਰੇਆਣਾ, ਰਜਿੰਦਰ ਸਿੰਘ ਵਾਸੀ ਦੁਆਰੇਆਣਾ ਰੋਡ, ਕੋਠੇ ਧਾਲੀਵਾਲ, ਕੋਟਕਪੂਰਾ, ਲਖਵਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਜੱਬਰ ਸਿੰਘ ਸ੍ਰੀ ਮੁਕਤਸਰ ਸਾਹਿਬ, ਜੋ ਸਾਰੇ ਨਸ਼ਾ ਕਰਨ ਦੇ ਆਦੀ ਹਨ। ਜਿੰਨਾਂ ਖ਼ਿਲਾਫ਼ ਪਹਿਲਾ ਵੀ ਨਸ਼ੇ ਅਤੇ ਹੋਰ ਅਪਰਾਧਾਂ ਦੇ ਮੁਕੱਦਮੇ ਦਰਜ ਹਨ। ਜ਼ੋ ਆਪਣੇ ਨਸ਼ੇ ਦੀ ਪੂਰਤੀ ਲਈ ਹੁਣ ਵੀ ਪਿੰਡ ਢਿੱਲਵਾਂ ਕਲਾਂ ਤੋ ਹਾਈਵੇ ਨੂੰ ਜਾਂਦੀ ਲਿੰਕ ਰੋਡ ’ਤੇ ਪੈਦੇ ਪੁਲ਼ ਸੂਆ ਦੇ ਪਾਸ ਦਰੱਖ਼ਤ ਥੱਲੇ ਬੈਠੇ ਸਲਾਹ ਮਸ਼ਵਰਾ ਕਰ ਰਹੇ ਹਨ। ਜਿੰਨਾਂ ਕੋਲ ਹਥਿਆਰ ਵੀ ਹਨ। ਜੇਕਰ ਇਨ੍ਹਾਂ ’ਤੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਇਹ ਰੰਗੇ ਹੱਥੀ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਇਨ੍ਹਾਂ ਨੂੰ ਦੋ ਸਾਈਕਲ ’ਤੇ ਗਰਾਰੀ ਪਾਈਪ ’ਤੇ ਫਿੱਟ, ਇਕ ਕਾਪਾ ਲੋਹਾ, ਇਕ ਲੋਹਾ ਖੰਡਾ ਸਮੇਤ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਤੇ ਭਾਰਤੀ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਜ਼ਿਲ੍ਹੇ ਦੇ ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ : ਜ਼ਿਲ੍ਹਾ ਮੈਜਿਸਟ੍ਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।