09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਦੜਬਾਹਾ, 8 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਗਿੱਦੜਬਾਹਾ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।

ਅਮਰਿੰਦਰ ਸਿੰਘ ਬੰਨੀ ਬਰਾੜ, ਤਰਸੇਮ ਸਿੰਘ ਬਰਾੜ 09-10-2026
ਦੜਬਾਹਾ, 8 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਇਕਾਈ ਗਿੱਦੜਬਾਹਾ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਨੂੰ ਲੈ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਪਾਠ ਦੀ ਸੰਪੂਰਨਤਾ ਉਪਰੰਤ ਹੈੱਡ ਗ੍ਰੰਥੀ ਹਰਪ੍ਰੀਤ ਸਿੰਘ ਨੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਰਾਗੀ ਜਥੇ ਨੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਬੰਧਕਾਂ ਵਲੋਂ ਐਸੋਸੀਏਸ਼ਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ, ਸੀਨੀਅਰ ਵਾਈਸ ਪ੍ਰਧਾਨ ਵਨੀਤ ਅਰੋੜਾ, ਵਾਈਸ ਪ੍ਰਧਾਨ ਸ਼ਾਮ ਸਿੰਘ, ਸਕੱਤਰ ਮਨਜੀਤ ਪਿਓਰੀ, ਸਹਾਇਕ ਸਕੱਤਰ ਵਿਨੋਦ ਕੁਮਾਰ, ਖ਼ਜ਼ਾਨਚੀ ਜਸਵੀਰ ਲਵਲੀ ਤੇ ਸਲਾਹਕਾਰ ਅਸ਼ੋਕ ਕੁਮਾਰ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਸੁਖਵਿੰਦਰ ਸਿੰਘ, ਸੁਰਜੀਤ ਦੌਲਾ, ਨਰਿੰਦਰ, ਕਾਲਾ ਮਧੀਰ, ਗੁਰਤੇਜ ਦੌਲਾ, ਸਤਪਾਲ ਧਾਲੀਵਾਲ, ਗੱਗੂ ਹੁਸਨਰ, ਬਿੰਦਰ ਚੋਟੀਆਂ, ਲੱਖਾ ਥਰਾਜਵਾਲਾ, ਹੈਪੀ ਸਿੰਘ, ਇੰਦਰਜੀਤ ਵਿੱਕੀ, ਸਿਮਰਜੀਤ ਸਿੰਘ , ਜਗਸੀਰ ਸਿੰਘ ਛੱਤਿਆਣਾ, ਸੁਖਦੀਪ ਸਿੰਘ, ਸੁਖਵਿੰਦਰ ਗੁਰੂਸਰ, ਦੀਪਕ ਸਿੰਘ, ਤਰਸੇਮ ਸੁਖਨਾ, ਬਿਸ਼ਨ ਸਿੰਘ, ਬਲਵਿੰਦਰ ਸਿੰਘ, ਸੁਖਦੀਪ ਸਿੰਘ, ਕੁਲਵਿੰਦਰ ਸਿੰਘ, ਨਵਜੀਤ ਸਿੰਘ ਅਤੇ ਅਮਨਦੀਪ ਸਿੰਘ ਆਦਿ ਮੌਜੂਦ ਸੀ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਨਾਕੇਬੰਦੀ ਤੇ ਚੈਕਿੰਗ ਅਗਲੀ ਖ਼ਬਰ ਵਿਦਿਆਰਥੀ ਅਭੀਰ ਅਰੋੜਾ ਦੀ ਸ਼ਤਰੰਜ ਖੇਡ ’ਚ ਸੂਬਾ ਪੱਧਰ ਲਈ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।