12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਕਾਰੀ ਸਕੂਲ ਚੜੇਵਾਨ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੇਵਾਨ ਵਿਖੇ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ । ਸਕੂਲ ਦੇ ਇੰਚਾਰਜ ਪ੍ਰਿੰਸੀਪਲ ਰਵਿੰਦਰ ਸਿੰਘ ਨੰਢਾ ਦੀ ਰਹਿਨੁਮਾਈ ਹੇਠ ਕਰਵਾਈ ਇਸ ਮਿਲਣੀ ਵਿਚ ਪਿੰਡ ਦੀ ਸਰਪੰਚ ਅਮਨਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜ੍ਹੇਵਾਨ ਵਿਖੇ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ । ਸਕੂਲ ਦੇ ਇੰਚਾਰਜ ਪ੍ਰਿੰਸੀਪਲ ਰਵਿੰਦਰ ਸਿੰਘ ਨੰਢਾ ਦੀ ਰਹਿਨੁਮਾਈ ਹੇਠ ਕਰਵਾਈ ਇਸ ਮਿਲਣੀ ਵਿਚ ਪਿੰਡ ਦੀ ਸਰਪੰਚ ਅਮਨਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਿਲਣੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਵਿਚ ਪ੍ਰਗਤੀ, ਸਿੱਖਣ ਦੀ ਸਮਰੱਥਾ ਅਤੇ ਵਿਦਿਅਕ ਕਾਰਗੁਜ਼ਾਰੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਾਪਿਆਂ ਨੂੰ ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸੇ ਦੌਰਾਨ ਵਿਭਾਗ ਵਲੋਂ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਬਾਰੇ ਚਰਚਾ ਕਰਦਿਆਂ ਅਧਿਆਪਕਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਦੀਆਂ ਬੁਨਿਆਦੀ ਸਿੱਖਣ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਹੈ । ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ (ਐਸ . ਐਮ.ਸੀ.) ਦੇ ਮੈਂਬਰਾਂ ਵਲੋਂ ਸਕੂਲ ਦੀ ਬਿਹਤਰੀ ਤੇ ਵਿਦਿਅਕ ਗਤੀਵਿਧੀਆਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਵਿਭਾਗ ਵਲੋਂ ਪ੍ਰਾਪਤ ਪ੍ਰਸੰਸਾ ਪੱਤਰ ਵੀ ਕਮੇਟੀ ਦੇ ਮੈਂਬਰਾਂ ਨੂੰ ਵੰਡੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਹੀ ਵਿਦਿਅਕ ਤੇ ਕਿੱਤਾਮੁਖੀ ਰਾਹ ਚੁਣਨ ਸੰਬੰਧੀ ਜਾਣਕਾਰੀ ਦੇਣ ਲਈ ਕੈਰੀਅਰ ਕੌਂਸਲਿੰਗ ਪ੍ਰਦਰਸ਼ਨੀ ਵੀ ਲਗਾਈ ਗਈ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਗਰੂਰ ਮਹਾਂ ਰੈਲੀ ’ਚ ਸ਼ਮੂਲੀਅਤ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੇ ਵਿਸ਼ਰਾਮ ਮੌਕੇ ਉਮੜੇ ਸ਼ਰਧਾਲੂ ਸਹਿਯੋਗੀਆਂ ਨੂੰ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।