13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਐਨ.ਡੀ.ਪੀ.ਐਸ. ਐਕਟ ਦੇ ਮੁਕੱਦਮੇ ’ਚ ਭਗੌੜਾ ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਦੁਆਰਾ ਅਦਾਲਤਾਂ ਵਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਨ. ਡੀ.

ਅਜੀਤ ਡੈਸਕ 13-10-2026

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਦੁਆਰਾ ਅਦਾਲਤਾਂ ਵਲੋਂ ਭਗੌੜੇ ਐਲਾਨੇ ਗਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਨ.ਡੀ.ਪੀ.ਐਸ. ਐਕਟ ਦੇ ਇਕ ਮੁਕੱਦਮੇ ਵਿਚ ਭਗੌੜਾ ਐਲਾਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ’ਤੇ ਪੀ.ਓ. ਸਟਾਫ਼ ਵਲੋਂ ਕੀਤੀ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਸੁਖਪ੍ਰੀਤ ਸਿੰਘ ਵਾਸੀ ਪਿੰਡ ਥਾਂਦੇਵਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਵਿਰੁੱਧ ਮੁਕੱਦਮਾ ਨੰਬਰ 90 ਮਿਤੀ 30 ਜੂਨ 2024 ਨੂੰ ਧਾਰਾ 22 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਕੋਟਭਾਈ ਵਿਖੇ ਦਰਜ ਕੀਤਾ ਗਿਆ ਸੀ। ਪੁਲਿਸ ਅਨੁਸਾਰ ਇਸ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਸੁਖਪ੍ਰੀਤ ਸਿੰਘ ਨੂੰ 24 ਮਾਰਚ 2026 ਨੂੰ ਭਗੌੜਾ (ਪੀ.ਓ.) ਐਲਾਨਿਆ ਗਿਆ ਸੀ। ਪੀ.ਓ. ਸਟਾਫ਼ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਉਸ ਨੂੰ 12 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ‘ਬੰਦੇ ਬਣੋ ਬੰਦੇ’ ਨਾਟਕ ਦਾ ਮੰਚਨ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੁੱਲ 6,63,375 ਵੋਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।