13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਪੱਖੀ ਰੋਡ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 13-10-2026
ਫ਼ਰੀਦਕੋਟ, 12 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਪੱਖੀ ਰੋਡ ਤੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 30 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੇੜੇ ਚੁੰਗੀ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਧਰਮਪਾਲ ਸਿੰਘ ਤੋਤਾ ਪੁੱਤਰ ਰਮੇਸ਼ ਕੁਮਾਰ ਵਾਸੀ ਫ਼ਰੀਦਕੋਟ, ਜੋ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਤੇ ਪੱਖੀ ਰੋਡ ਫ਼ਾਟਕ ਨਜ਼ਦੀਕ ਖੜਾ ਨਾਜਾਇਜ਼ ਸ਼ਰਾਬ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ 30 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਹੀ ਸਹਾਇਕ ਕਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਅਰਾਈਆਂ ਵਾਲੀ ਰੋਡ, ਫ਼ਰੀਦਕੋਟ ਤੋਂ ਗੁਪਤ ਸੂਚਨਾ ਦੇ ਆਧਾਰ ਤੋਂ ਧੀਰਜ ਗੌਰਵ ਉਰਫ਼ ਧੀਰਜ ਪੁੱਤਰ ਕੇਵਲ ਕਿ੍ਸ਼ਨ ਵਾਸੀ ਫ਼ਰੀਦਕੋਟ ਨੂੰ ਕਾਬੂ ਕਰ ਕੇ ਉਸ ਪਾਸੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਵਿਵੇਕ ਸਕੂਲ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਹੜਤਾਲ, ਲੋਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।