13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਮੰਡੀ ਕਿੱਲਿਆਂਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਅਤੇ ਮਜ਼ਦੂਰ ਆਗੂ ’ਤੇ ਹਮਲੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ 14 ਅਕਤੂਬਰ ਦੇ ਧਰਨੇ ਲਈ ਲੰਬੀ ਹਲਕੇ ਦੇ ਪਿੰਡਾਂ ਵਿਚ ਲਾਮਬੰਦੀ ਵਿੱਢ ਦਿੱਤੀ ਹੈ।

ਅਜੀਤ ਡੈਸਕ 13-10-2026
ਮੰਡੀ ਕਿੱਲਿਆਂਵਾਲੀ, 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਅਤੇ ਮਜ਼ਦੂਰ ਆਗੂ ’ਤੇ ਹਮਲੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ 14 ਅਕਤੂਬਰ ਦੇ ਧਰਨੇ ਲਈ ਲੰਬੀ ਹਲਕੇ ਦੇ ਪਿੰਡਾਂ ਵਿਚ ਲਾਮਬੰਦੀ ਵਿੱਢ ਦਿੱਤੀ ਹੈ। ਯੂਨੀਅਨ ਆਗੂਆਂ ਰਾਮਪਾਲ ਗੱਗੜ, ਕਾਲਾ ਸਿੰਘ ਖੂੰਨਣ ਖੁਰਦ ਤੇ ਕਾਲਾ ਸਿੰਘ ਸਿੰਘੇਵਾਲਾ ਨੇ ਮੰਡੀ ਕਿੱਲਿਆਂਵਾਲੀ, ਸਿੰਘੇਵਾਲਾ ਤੇ ਫ਼ਤੂਹੀਵਾਲਾ ਵਿਖੇ ਮੀਟਿੰਗਾਂ ਦੌਰਾਨ ਦੋਸ਼ ਲਗਾਇਆ ਕਿ ਇਕ ਸੱਤਾ ਪੱਖੀ ਵਿਧਾਇਕਾ ਦੀ ਕਥਿਤ ਸ਼ਹਿ ’ਤੇ ਤਲਵੰਡੀ ਸਲੇਮ ਦੇ ਸਰਪੰਚ ਵਲੋਂ ਯਾਦਗਾਰ ਹੜੱਪਣ ਦੇ ਕਥਿਤ ਯਤਨ ਕੀਤਾ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਸਮਾਗਮ ਦੀਆਂ ਤਿਆਰੀਆਂ ਮੌਕੇ ਸਰਪੰਚ ਧਿਰ ਨੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ’ਤੇ ਹਮਲਾ ਕੀਤਾ, ਜਾਤੀਸੂਚਕ ਸ਼ਬਦ ਬੋਲੇ ਤੇ ਮੋਬਾਇਲ ਖੋਹ ਲਿਆ। ਆਗੂਆਂ ਨੇ ਰੋਸ ਜਤਾਇਆ ਕਿ ਡੀ.ਐਸ.ਪੀ. ਨਕੋਦਰ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੇ ਕੰਪਲੈਕਸ ਨੂੰ ਵਿਰਾਸਤੀ ਦਰਜਾ ਦਿਵਾਉਣ ਲਈ ਪਿੰਡ ਸੰਧਵਾਂ ਵਿਖੇ ਸਪੀਕਰ ਦੀ ਰਿਹਾਇਸ਼ ਮੂਹਰੇ ਲੱਗਣ ਵਾਲੇ ਧਰਨੇ ਵਿੱਚ ਖੇਤਰ ’ਚੋਂ ਵੱਡਾ ਕਾਫ਼ਲਾ ਸ਼ਾਮਿਲ ਹੋਵੇਗਾ।
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ 14 ਨੂੰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਰਾਮਲੀਲ੍ਹਾ ਦਾ ਸ਼ਾਨਦਾਰ ਮੰਚਨ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।