13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਮੜ੍ਹਮੱਲੂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਨਵੀਂ ਇਕਾਈ ਦਾ ਗਠਨ ਚਰਨਜੀਤ ਸਿੰਘ ਪ੍ਰਧਾਨ ਅਤੇ ਗੁਰਮੀਤ ਸਿੰਘ ਮੀਤ ਪ੍ਰਧਾਨ ਚੁਣੇ ਗਏ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਮੜ੍ਹਮੱਲੂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਦੌਰਾਨ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਨੂੰ ਪ੍ਰਧਾਨ, ਗੁਰਮੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਬਲਕਰਨ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ।

ਕਿਰਤੀ ਕਿਸਾਨ ਯੂਨੀਅਨ ਪਿੰਡ ਮੜ੍ਹਮੱਲੂ ਦੀ ਨਵੀਂ ਚੁਣੀ ਗਈ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ ਤੇ ਹੋਰਾਂ ਨਾਲ। ਅਜੀਤ ਤਸਵੀਰ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਮੜ੍ਹਮੱਲੂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਦੌਰਾਨ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਨੂੰ ਪ੍ਰਧਾਨ, ਗੁਰਮੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਬਲਕਰਨ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਜਗਮੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਸ਼ਿਵਰਾਜ ਸਿੰਘ, ਹਰਜਿੰਦਰ ਸਿੰਘ, ਮਨਦੀਪ ਸਿੰਘ, ਹਰਬਖ਼ਸ਼ੀਸ਼ ਸਿੰਘ, ਤਾਜ ਸਿੰਘ, ਬਲਦੇਵ ਸਿੰਘ, ਬਲਰਾਜ ਸਿੰਘ, ਤਜਿੰਦਰ ਸਿੰਘ ਅਤੇ ਬਲਵੀਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਜਨਰਲ ਸਕੱਤਰ ਜਗਦੇਵ ਸਿੰਘ, ਹਰਪ੍ਰੀਤ ਸਿੰਘ ਝਬੇਲਵਾਲੀ, ਬਲਜੀਤ ਸਿੰਘ ਫ਼ੌਜੀ ਅਤੇ ਜਗਦੇਵ ਸਿੰਘ ਸੰਗਰਾਣਾ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਸਾਨੀ ਦੇ ਮੌਜੂਦਾ ਹਾਲਾਤ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਆਗੂਆਂ ਨੇ ਕਿਹਾ ਕਿ ਕਿਸਾਨੀ ਲਗਾਤਾਰ ਮੁਸ਼ਕਿਲ ਹਾਲਾਤਾਂ ਵਿਚੋਂ ਲੰਘ ਰਹੀ ਹੈ। ਬੇਰੁਜ਼ਗਾਰੀ ਤੇ ਕਿਸਾਨਾਂ ਦੀਆਂ ਆਰਥਿਕ ਤੇ ਸਮਾਜਿਕ ਸਮੱਸਿਆਵਾਂ ਕਾਰਨ ਕਿਸਾਨੀ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਿਰਧਾਰਤ ਕੀਤੇ ਜਾਣ ਅਤੇ ਖੇਤੀ ਲਈ ਨਹਿਰੀ ਪਾਣੀ ਸਾਲ ਦੇ ਸਾਰੇ 12 ਮਹੀਨੇ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਭਾਰਤ ਸਰਕਾਰ ਵਲੋਂ ਅਮਰੀਕਾ ਤੇ ਯੂਰਪੀ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ਦਾ ਹੱਲ ਅੰਤਰਰਾਸ਼ਟਰੀ ਕਾਨੂੰਨਾਂ ਤੇ ਰਿਪੇਰੀਅਨ ਸਿਧਾਂਤਾਂ ਅਨੁਸਾਰ ਕਰਨ ਦੀ ਮੰਗ ਉਠਾਈ ਗਈ। ਮੀਟਿੰਗ ਦੌਰਾਨ ਪਿੰਡਾਂ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਸਾਨ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਤੇ ਲੋਕਾਂ ਦੇ ਹੱਕਾਂ ਲਈ ਕੀਤੇ ਜਾਣ ਵਾਲੇ ਸੰਘਰਸ਼ ਵਿਚ ਜਥੇਬੰਦੀ ਦਾ ਸਾਥ ਦੇਣਗੇ ਅਤੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿਛਲੇ ਦੋ ਮਹੀਨਿਆਂ ਤੋਂ ਨਾਲੀਆਂ ਵਿਚ ਰੁੜ੍ਹ ਰਿਹੈ ਪੀਣ ਵਾਲਾ ਪਾਣੀ ਪ੍ਰਸ਼ਾਸਨ ’ਤੇ ਉਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।