14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕ ਸਹਿਯੋਗ ਕਰਨ-ਵਿਧਾਇਕ ਕਾਕਾ ਬਰਾੜ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਚਲਾਇਆ ਸਫ਼ਾਈ ਅਭਿਆਨ, ਹਰ ਮੰਗਲਵਾਰ ਹੋਵੇਗੀ ਵਿਸ਼ੇਸ਼ ਸਫ਼ਾਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ਨਗਰ ਕੌਂਸਲ ਵਲੋਂ ਸ਼ੁਰੂ ਕੀਤਾ ਗਿਆ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ।

ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਸਫ਼ਾਈ ਅਭਿਆਨ ਦੀ ਨਿਗਰਾਨੀ ਕਰਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ। 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ਨਗਰ ਕੌਂਸਲ ਵਲੋਂ ਸ਼ੁਰੂ ਕੀਤਾ ਗਿਆ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਮੇਨ ਬਠਿੰਡਾ ਰੋਡ, ਜਲਾਲਾਬਾਦ ਰੋਡ, ਰੇਲਵੇ ਪੁਲ ਦੇ ਹੇਠਾਂ ਅਤੇ ਮੋੜ ਰੋਡ ਰੇਲਵੇ ਫਾਟਕ ਤੋਂ ਜਲਾਲਾਬਾਦ ਰੋਡ ਰੇਲਵੇ ਫਾਟਕ ਤੱਕ ਸਫ਼ਾਈ ਕਰਵਾਈ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਯੋਗਿਤਾ ਗੂੰਬਰ ਦੇ ਪਤੀ ਤੇ ਬਲਾਕ ਪ੍ਰਧਾਨ ਵਿੱਕੀ ਗੂੰਬਰ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਮੀਤ ਪ੍ਰਧਾਨ ਗੁਰਪਿੰਦਰ ਸਿੰਘ ਸ਼ੈਲੀ ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਖ-ਵੱਖ ਸੜਕਾਂ ’ਤੇ ਚੱਲ ਰਹੇ ਸਫ਼ਾਈ ਕਾਰਜਾਂ ਦੀ ਨਿਗਰਾਨੀ ਕਰਦੇ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਦਾ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਰ ਵਾਰਡ ਵਿਚ ਦੋ ਸਫ਼ਾਈ ਕਰਮਚਾਰੀ ਪੱਕੇ ਤੌਰ ’ਤੇ ਤਾਇਨਾਤ ਕੀਤੇ ਗਏ ਹਨ, ਜਿਸ ਨਾਲ ਵਾਰਡਾਂ ਦੀ ਸਫ਼ਾਈ ਵਿਚ ਸੁਧਾਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਹੁਣ ਹਰ ਮੰਗਲਵਾਰ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਲੋਕਾਂ ਦੇ ਸਹਿਯੋਗ ਨਾਲ ਹੀ ਪਵਿੱਤਰ ਸ਼ਹਿਰ ਦੀ ਸਾਫ਼-ਸੁਥਰੀ ਦਿੱਖ ਤੇ ਪਵਿੱਤਰਤਾ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਇਸ ਮੌਕੇ ਕੌਂਸਲਰ ਰਾਮ ਸਿੰਘ ਪੱਪੀ, ਗੁਰਪ੍ਰੀਤ ਸਿੰਘ, ਰਮਨ ਬਰਾੜ, ਕੁਲਵੰਤ ਸਿੰਘ, ਧਰਮਿੰਦਰ ਸਿੰਘ, ਚੇਅਰਮੈਨ ਵਿਜੈ ਕਨੌਜੀਆ, ਅਰੁਣ ਕੁਮਾਰ, ਸੁਖਦੇਵ ਸਿੰਘ ਬੇਦੀ, ਵਿੱਕੀ ਕੁਮਾਰ, ਵਿਪਨ ਕੁਮਾਰ, ਪੱਪੂ ਯਾਦਵ, ਚੇਅਰਮੈਨ ਸੁਖਵਿੰਦਰ ਸਿੰਘ ਚਹਿਲ, ਸੁਖਪਾਲ ਸਿੰਘ, ਕ੍ਰਿਸ਼ਨ ਕੁਮਾਰ, ਸੰਦੀਪ ਕੁਮਾਰ ਰਾਜੂ, ਚੇਅਰਮੈਨ ਸੰਦੀਪ ਸ਼ਰਮਾ, ਜਸਪਾਲ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾ ਮਾਨ ਭਾਜਪਾ ਲੇਬਰ ਸੈੱਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਕੂਲੀ ਬੱਚਿਆਂ ਤੇ ਮਰੀਜ਼ਾਂ ਨੂੰ ਰੇਲਵੇ ਕੰਧ ਟੱਪਣ ਲਈ ਹੋਣਾ ਪੈ ਰਿਹਾ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।