15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦੇਸ਼ ਭਰ ਵਿਚੋਂ ਸਭ ਤੋਂ ਨਿਕੰਮੀ ਭਗਵੰਤ ਮਾਨ ਸਰਕਾਰ-ਐਨ.ਕੇ. ਸ਼ਰਮਾ ਗਿੱਦੜਬਾਹਾ ਵਿਖੇ ਵਪਾਰੀਆਂ ਨਾਲ ਕੀਤੀ ਮੀਟਿੰਗ

ਗਿੱਦੜਬਾਹਾ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ‘ਆਪ’ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਭਰ ਵਿਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਦੇ ਪ੍ਰਧਾਨ ਐਨ.

ਅਜੀਤ ਡੈਸਕ 15-10-2026
ਗਿੱਦੜਬਾਹਾ, 14 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਵਿਚ ‘ਆਪ’ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਭਰ ਵਿਚ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਦੇ ਪ੍ਰਧਾਨ ਐਨ.ਕੇ. ਸ਼ਰਮਾ ਨੇ ਪ੍ਰਗਟ ਕੀਤੇ। ਉਹ ਅੱਜ ਇੱਥੇ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦਾ ਚੋਣ ਮੈਨੀਫੈਸਟੋ ਬਣਾਉਣ ਲਈ ਹਰ ਵਰਗ ਦੇ ਸੁਝਾਅ ਇਕੱਠੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਭਰ ਵਿਚ ਆਮ ਲੋਕਾਂ ਤੇ ਹਰ ਵਰਗ ਦੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਹਰ ਵਰਗ ਲਈ ਵਧੀਆ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾ ਸਕੇ। ਇਸ ਮੌਕੇ ਗਿੱਦੜਬਾਹਾ ਦੇ ਹਰ ਵਰਗ ਨਾਲ ਸੰਬੰਧਿਤ ਵਪਾਰੀਆਂ ਵਲੋਂ ਆਪਣੇ ਸੁਝਾਅ ਦਿੱਤੇ ਗਏ। ਐਨ.ਕੇ. ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਹੈ ਕਿ ਜੇਕਰ ਸਾਡਾ ਵਪਾਰੀ ਵਰਗ ਖ਼ੁਸ਼ਹਾਲ ਹੋਵੇਗਾ ਤਾਂ ਹੀ ਸੂਬਾ ਤਰੱਕੀ ਕਰ ਸਕਦਾ ਹੈ। ਪੰਜਾਬ ਭਰ ਵਿਚ ਛੋਟੇ-ਵੱਡੇ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾ ਸਕਦੀਆਂ ਹਨ ਅਤੇ ਚੋਣ ਮੈਨੀਫੈਸਟੋ ਤਿਆਰ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਵਿਚ ਅਕਾਲੀ ਸਰਕਾਰ ਆਈ ਤਾਂ ਵਪਾਰੀਆਂ ਨੂੰ ਵੱਧ ਸਹੂਲਤਾਂ ਦਿੱਤੀਆਂ ਗਈਆਂ। ਅੱਜ ਪੰਜਾਬ ਦੀ ਇੰਡਸਟਰੀ ਬਾਹਰਲੇ ਸੂਬਿਆਂ ਵਿਚ ਜਾ ਰਹੀ ਹੈ, ਜਿਸ ਕਰਕੇ ਪੰਜਾਬ ਲਈ ਵੱਡਾ ਘਾਟਾ ਹੈ ਅਤੇ ਨੌਜਵਾਨ ਬੇਰੁਜ਼ਗਾਰ ਹੋ ਗਿਆ ਹੈ। ਅੱਜ ਦੇਸ਼ ਭਰ ਵਿਚੋਂ ਪੰਜਾਬ ਸਭ ਤੋਂ ਵੱਧ ਕਰਜ਼ਾਈ ਸੂਬਾ ਮੰਨਿਆ ਜਾ ਰਿਹਾ ਹੈ। ਪੰਜਾਬ ਵਿਚ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਆਮ ਲੋਕਾਂ ਸੁਰੱਖਿਅਤ ਨਹੀਂ ਹਨ। ਬੀਤੇ ਦਿਨੀਂ ਮਾਨਸਾ ਵਿਖੇ ਨਸ਼ੇ ਦੇ ਵਪਾਰੀ ਵਲੋਂ ਇਕ ਸਮਾਜ ਸੇਵੀ ਨੂੰ ਸ਼ਰੇ੍ਹਆਮ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਹੈ। ਕਾਨੂੰਨ ਵਿਵਸਥਾ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ। ਹਰ ਗਲੀ ਵਿਚ ਨਸ਼ਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਨੀ ਤਹਿ ਹੈ ਅਤੇ ਸਰਕਾਰ ਬਣਦਿਆਂ ਹੀ ਹਰ ਵਰਗ ਦਾ ਧਿਆਨ ਰੱਖਿਆ ਜਾਵੇਗਾ ਤੇ ਪੰਜਾਬ ਨੂੰ ਇਕ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ। ਇਸ ਮੌਕੇ ਵਪਾਰ ਮੰਡਲ ਪੰਜਾਬ ਦੇ ਆਗੂ ਅਮਿਤ ਕਪੂਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਦੀ ਕਾਰਵਾਈ ਵਕੀਲ ਗੁਰਮੀਤ ਸਿੰਘ ਮਾਨ ਨੇ ਨਿਭਾਈ। ਇਸ ਦੌਰਾਨ ਹਲਕਾ ਇੰਚਾਰਜ ਗੁਰਵਿੰਦਰ ਸਿੰਘ ਬਣਵਾਲਾ, ਇੰਚਾਰਜ ਡਾ. ਸੁਖਦੇਵ ਸਿੰਘ ਮਾਹਣੀਖੇੜਾ, ਗੁਰਦਿਆਲ ਕੌਰ ਮੱਲਣ, ਦਿਨੇਸ਼ ਗਰਗ, ਚਰਨਜੀਤ ਸਿੰਘ ਭੂੰਦੜ, ਵਕੀਲ ਗੁਰਪਿੰਕਸ ਮਾਨ, ਹੇਮ ਰਾਜ, ਕਾਕਾ ਚਹਿਲ, ਗੁਰਚਰਨ ਸਿੰਘ ਭਲਾਈਆਣਾ, ਹਰਦੀਪ ਸਿੰਘ ਦੇਦ ਪ੍ਰਧਾਨ ਬੇਸਹਾਰਾ ਨੰਦੀ ਗਊਸ਼ਾਲਾ, ਨੰਦ ਲਾਲਾ ਬਾਬਾ, ਵਰਿੰਦਰ ਸਿੰਘ ਗੋਗੀ, ਧਰਮਵੀਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਪਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਪਰਵਿੰਦਰ ਝੋਟੇ ਦੇ ਕਾਤਲਾਂ ਨੂੰ... ਅਗਲੀ ਖ਼ਬਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸੜਕ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।