ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਸਤੀਸ਼ ਅਸੀਜਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ ਨੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਵਾਲ ਉਠਾਏ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੇ ਰੋਸ ਵਜੋਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਸਤੀਸ਼ ਅਸੀਜਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ ਨੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਸਵਾਲ ਉਠਾਏ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਇਕ ਦਲੇਰ ਵਿਅਕਤੀ ਸਨ, ਜੋ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਡਟ ਕੇ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ। ਉਨ੍ਹਾਂ ਦਾ ਦਿਨ-ਦਿਹਾੜੇ ਕਤਲ ਹੋਣਾ ਬੇਹੱਦ ਮੰਦਭਾਗੀ ਘਟਨਾ ਹੈ ਅਤੇ ਇਸ ਨੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਹੋਣਾ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਵਿਚ ਸੁਰੱਖਿਆ ਦਾ ਭਰੋਸਾ ਬਹਾਲ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਅਸ਼ਵਨੀ ਗਿਰਧਰ, ਸਤੀਸ਼ ਭਟੇਜਾ, ਸਤੀਸ਼ ਅਸੀਜਾ, ਰਾਜ ਕੁਮਾਰ ਮੇਲੂ ਭਟੇਜਾ, ਅਮਨਦੀਪ ਸਿੰਘ, ਕਾਰਜ ਸਿੰਘ ਮਿੱਡਾ, ਅੰਗਰੇਜ਼ ਸਿੰਘ ਉੜਾਂਗ, ਹਨੀ ਕਾਉਣੀ, ਨਵੀਨ ਮੋਰਵਾਲ, ਵਿਸ਼ੂ ਚੌਧਰੀ, ਵਿਕਾਸ ਸ਼ੁਕਲਾ, ਪੂਜਾ ਕੱਕੜ, ਰਿਅੰਦਰ ਕੁਮਾਰ, ਕੇਸ਼ਵ ਸਿਡਾਨਾ ਮੰਡਲ ਪ੍ਰਧਾਨ ਮਲੋਟ-1 ਅਤੇ ਸੀਤਾਰਾਮ ਖੱਟਕ ਮੰਡਲ ਪ੍ਰਧਾਨ ਮਲੋਟ-2 ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।