16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਿਸ਼ਾਨ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਮਲੋਟ, 15 ਅਕਤੂਬਰ (ਪਾਟਿਲ)- ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਅੰਤਰ-ਰਾਜ ਜ਼ਿਲ੍ਹਾ ਸਕੂਲ ਖੇਡਾਂ ਗੱਤਕਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਘੁੰਗਰਾਲੀ ਰਾਜਪੂਤਾ ਲੁਧਿਆਣਾ ਵਿਖੇ ਕਰਵਾਏ ਗਏ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਲੋਂ ਖੇਡ ਰਹੇ ਲੜਕੇ ਤੇ ਲੜਕੀਆਂ ਨੇ ਓਵਰਆਲ ਦੂਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 16-10-2026
ਮਲੋਟ, 15 ਅਕਤੂਬਰ (ਪਾਟਿਲ)- ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਅੰਤਰ-ਰਾਜ ਜ਼ਿਲ੍ਹਾ ਸਕੂਲ ਖੇਡਾਂ ਗੱਤਕਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਘੁੰਗਰਾਲੀ ਰਾਜਪੂਤਾ ਲੁਧਿਆਣਾ ਵਿਖੇ ਕਰਵਾਏ ਗਏ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਲੋਂ ਖੇਡ ਰਹੇ ਲੜਕੇ ਤੇ ਲੜਕੀਆਂ ਨੇ ਓਵਰਆਲ ਦੂਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਵਰਗ ਦੀਆਂ ਲੜਕੀਆਂ ਨੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਪਹਿਲਾ ਸਥਾਨ, ਅੰਡਰ-19 ਵਰਗ ਦੀਆਂ ਲੜਕੀਆਂ ਨੇ ਵੀ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ-17 ਲੜਕਿਆਂ ਨੇ ਫਰੀ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਤੇ ਐਡਮਨਿਸਟਰੇਟਰ ਇੰਦਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਹੋਰ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਸਰਕਾਰ ਖੇਡਾਂ ਦੇ ਖੇਤਰ ’ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ-ਵਿਧਾਇਕ ਕਾਕਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।