17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਤਿਉਹਾਰਾਂ ’ਤੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਤਿਉਹਾਰਾਂ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।

ਅਜੀਤ ਡੈਸਕ 17-10-2026
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਤਿਉਹਾਰਾਂ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਅਤੇ 1 ਜਨਵਰੀ 2027 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਦੀ ਆਮਦ/ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਜਿਸ ਦੌਰਾਨ ਲੋਕ ਆਮ ਤੌਰ ਤੇ ਪਟਾਕੇ, ਆਤਿਸ਼ਬਾਜ਼ੀਆਂ ਚਲਾਉਂਦੇ ਹਨ, ਜਿਸ ਨਾਲ ਜਿੱਥੇ ਅੱਗ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਇਸ ਨਾਲ ਆਵਾਜ਼ ਪ੍ਰਭਾਵ ਅਤੇ ਵਾਤਾਵਰਨ ਪ੍ਰਦੂਸ਼ਣ ਵੀ ਫੈਲਦਾ ਹੈ। ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਦੀ ਵਿਦਿਆਰਥਣ ਰਾਜ ਪੱਧਰੀ ਖੇਡਾਂ ’ਚ ਅੱਵਲ ਅਗਲੀ ਖ਼ਬਰ ਗਿੱਦੜਬਾਹਾ-ਕੋਟਭਾਈ ਸੜਕ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।