17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਮਲੀਲ੍ਹਾ ਦੀ ਪੰਜਵੀਂ ਰਾਤ ਵੱਖ-ਵੱਖ ਦ੍ਰਿਸ਼ਾਂ ਨੂੰ ਵੇਖ ਕੇ ਪ੍ਰਭਾਵਿਤ ਹੋਏ ਦਰਸ਼ਕ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਪੰਜਵੀਂ ਰਾਤ ਦੌਰਾਨ ਰਾਜਾ ਦਸ਼ਰਥ ਦੀ ਮੌਤ, ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਬਨਵਾਸ ਬਾਰੇ ਪਤਾ ਲੱਗਣ ’ਤੇ ਭਰਤ ਵਲੋਂ ਵਿਰਲਾਪ ਕਰਨ, ਭਗਵਾਨ ਸ੍ਰੀ ਰਾਮ ਚੰਦਰ ਜੀ ਨੂੰ ਵਾਪਸ ਅਯੁੱਧਿਆ ਲਿਆਉਣ ਲਈ ਭਰਤ ਦੇ ਜੰਗਲ ਵਿਚ ਜਾਣ ਅਤੇ ਉਨ੍ਹਾਂ ਦੀਆਂ ਖੜਾਵਾਂ ਸਿਰ ’ਤੇ ਰੱਖ ਕੇ ਅਯੁੱਧਿਆ ਪਰਤਣ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਨ੍ਹਾਂ ਭਾਵੁਕ ਦ੍ਰਿਸ਼ਾਂ ਨੂੰ ਦੇਖ ਕੇ ਦਰਸ਼ਕਾਂ ਦੀਆਂ ਅੱਖਾਂ ਨਮ ਹੋ ਗਈਆਂ।

ਰਾਮਲੀਲ੍ਹਾ ਦੀ ਪੰਜਵੀਂ ਰਾਤ ਵੱਖ-ਵੱਖ ਦ੍ਰਿਸ਼ਾਂ ਨੂੰ ਵੇਖ ਕੇ ਪ੍ਰਭਾਵਿਤ ਹੋਏ ਦਰਸ਼ਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਪੰਜਵੀਂ ਰਾਤ ਦੌਰਾਨ ਰਾਜਾ ਦਸ਼ਰਥ ਦੀ ਮੌਤ, ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਬਨਵਾਸ ਬਾਰੇ ਪਤਾ ਲੱਗਣ ’ਤੇ ਭਰਤ ਵਲੋਂ ਵਿਰਲਾਪ ਕਰਨ, ਭਗਵਾਨ ਸ੍ਰੀ ਰਾਮ ਚੰਦਰ ਜੀ ਨੂੰ ਵਾਪਸ ਅਯੁੱਧਿਆ ਲਿਆਉਣ ਲਈ ਭਰਤ ਦੇ ਜੰਗਲ ਵਿਚ ਜਾਣ ਅਤੇ ਉਨ੍ਹਾਂ ਦੀਆਂ ਖੜਾਵਾਂ ਸਿਰ ’ਤੇ ਰੱਖ ਕੇ ਅਯੁੱਧਿਆ ਪਰਤਣ ਦੇ ਦ੍ਰਿਸ਼ ਪੇਸ਼ ਕੀਤੇ ਗਏ। ਇਨ੍ਹਾਂ ਭਾਵੁਕ ਦ੍ਰਿਸ਼ਾਂ ਨੂੰ ਦੇਖ ਕੇ ਦਰਸ਼ਕਾਂ ਦੀਆਂ ਅੱਖਾਂ ਨਮ ਹੋ ਗਈਆਂ। ਸ੍ਰੀ ਸ਼ਿਵ ਤਾਂਡਵ ਕਲਾ ਮੰਚ ਜਲੰਧਰ ਦੇ ਕਲਾਕਾਰਾਂ ਵਲੋਂ ਇਨ੍ਹਾਂ ਦ੍ਰਿਸ਼ਾਂ ਦੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ਕਾਰੀ ਕੀਤੀ ਗਈ। ਰਾਮਲੀਲ੍ਹਾ ਦੀ ਪੰਜਵੀਂ ਰਾਤ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਮੁੱਖ ਮਹਿਮਾਨ ਬ੍ਰਾਹਮਣ ਸਭਾ 5995 ਦੇ ਪ੍ਰਧਾਨ ਦੀਪਕਪਾਲ ਸ਼ਰਮਾ, ਅਨੁਰਾਗ ਸ਼ਰਮਾ, ਰਾਜੂ ਸ਼ਰਮਾ, ਰਾਣਾ ਕਮਰਾ, ਜਤਿੰਦਰ ਬਾਂਸਲ, ਬਿੰਦਰ ਗੋਨਿਆਣਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਗਿਰਧਰ ਕਾਲਾ, ਸਾਬਕਾ ਕੌਂਸਲਰ ਸੰਜੀਵ ਧੂੜੀਆ, ਲੱਕੀ ਕਟਾਰੀਆ, ਜਸਪਾਲ ਸਿੰਘ ਢਿੱਲੋਂ, ਕਾਂਗਰਸੀ ਆਗੂ ਭਿੰਦਰ ਸ਼ਰਮਾ ਅਤੇ ਗੁਰਪ੍ਰੀਤ ਸਿੰਘ ਗਿੱਲ ਸਮੇਤ ਸੰਮਤੀ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਰਾਮਲੀਲ੍ਹਾ ਦੌਰਾਨ ਮਾਸਟਰ ਜਸਪਾਲ ਸਿੰਘ ਤੇ ਨਰਿੰਦਰ ਬਾਂਸਲ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸ੍ਰੀਮਦ ਭਾਗਵਤ ਕਥਾ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਵਲੋਂ ਸ੍ਰੀ ਰਾਮਲੀਲ੍ਹਾ ਦਾ ਮੰਚਨ ਕਰਨ ਲਈ ਸੰਮਤੀ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਮਤੀ ਦੇ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ, ਸੰਜੀਵ ਗਾਵੜੀ, ਐਡਵੋਕੇਟ ਸੰਜੀਵ ਗੁਪਤਾ, ਰਾਜੇਸ਼ ਕੁਮਾਰ ਕੁੱਕੂ, ਅੰਮ੍ਰਿਤ ਲਾਲ ਖੁਰਾਣਾ, ਅਸ਼ਵਨੀ ਆਰੀਆ, ਤੇਜਿੰਦਰ ਸਿੰਘ ਬੱਬੂ ਬਾਂਸਲ, ਰਾਕੇਸ਼ ਵਾਟਸ, ਨੀਟੂ ਦੂਮੜਾ, ਰਾਜੇਸ਼ ਬਾਂਸਲ ਡੀ.ਕੇ. ਜਵੈਲਰਜ਼, ਰਾਜੀਵ ਆਹੂਜਾ, ਮਨੋਹਰ ਸਿੰਘ, ਰਾਜ ਖੁਰਾਣਾ, ਅਸ਼ੋਕ ਬੱਤਰਾ, ਰਾਜ ਕੁਮਾਰ ਭਟੇਜਾ ਮੇਲੂ ਅਤੇ ਰਾਹੁਲ ਕਟਾਰੀਆ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਕੋ-ਐਜ਼ੂਕੇਸ਼ਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।