17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਵਲੋਂ ਮੰਡੀ ਬਰੀਵਾਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੇ ਹੋਰ ਆਗੂਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਗੜ੍ਹੇਮਾਰੀ ਤੇ ਬਾਰਿਸ਼ ਤੋਂ ਪ੍ਰਭਾਵਿਤ ਖੇਤਾਂ ਵਿਚ ਜਾ ਕੇ ਮੌਕਾ ਦੇਖਿਆ ਤੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਬਰੀਵਾਲਾ ਦੀ ਅਨਾਜ ਮੰਡੀ ਵਿਚ ਬਾਰਿਸ਼ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਝੋਨੇ ਦੀਆਂ ਭਰੀਆਂ ਬੋਰੀਆਂ ਭਿੱਜਣ ਤੋਂ ਇਲਾਵਾ ਝੋਨੇ ਦੀਆਂ ਢੇਰੀਆਂ ਪਾਣੀ ਦੀ ਲਪੇਟ ਵਿਚ ਆਉਣ ਸੰਬੰਧੀ ਮੌਕਾ ਵੇਖਿਆ।

ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੇ ਹੋਰ ਆਗੂਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਗੜ੍ਹੇਮਾਰੀ ਤੇ ਬਾਰਿਸ਼ ਤੋਂ ਪ੍ਰਭਾਵਿਤ ਖੇਤਾਂ ਵਿਚ ਜਾ ਕੇ ਮੌਕਾ ਦੇਖਿਆ ਤੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਬਰੀਵਾਲਾ ਦੀ ਅਨਾਜ ਮੰਡੀ ਵਿਚ ਬਾਰਿਸ਼ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਝੋਨੇ ਦੀਆਂ ਭਰੀਆਂ ਬੋਰੀਆਂ ਭਿੱਜਣ ਤੋਂ ਇਲਾਵਾ ਝੋਨੇ ਦੀਆਂ ਢੇਰੀਆਂ ਪਾਣੀ ਦੀ ਲਪੇਟ ਵਿਚ ਆਉਣ ਸੰਬੰਧੀ ਮੌਕਾ ਵੇਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਤੇ ਆੜ੍ਹਤੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਚਾਨਕ ਮੌਸਮ ਦੀ ਖ਼ਰਾਬੀ ਕਾਰਨ ਵੀ ਝੋਨੇ ਦੀ ਪੱਕੀ ਫ਼ਸਲ ਬੁਰੀ ਤਰ੍ਹਾਂ ਬਰਬਾਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਸੌ ਫ਼ੀਸਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅਨਾਜ ਮੰਡੀ ਬਰੀਵਾਲਾ ਦੀ ਵੀ ਸਾਰ ਲੈਣੀ ਚਾਹੀਦੀ ਹੈ, ਜਿੱਥੇ ਅਜੇ ਵੀ ਮੰਡੀ ਵਿਚ ਪਾਣੀ ਦੇ ਛੱਪੜ ਲੱਗੇ ਹੋਏ ਹਨ ਅਤੇ ਝੋਨੇ ਦੀਆਂ ਢੇਰੀਆਂ ਤੇ ਭਰੀਆਂ ਬੋਰੀਆਂ ਪਾਣੀ ਵਿਚ ਪਈਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸੰਬੰਧੀ ਵੀ ਉਚੇਚਾ ਧਿਆਨ ਦੇ ਕੇ ਮੰਡੀ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੋਕ ਸੁਰੱਖਿਅਤ ਨਹੀਂ : ਸਾਬਕਾ ਵਿਧਾਇਕ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ, ਹੈਰੋਇਨ ਸਮੇਤ 4 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।