19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਕੌੜਿਆਂਵਾਲੀ ਵਿਖੇ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਕੌੜਿਆਂਵਾਲੀ ਚੱਕ ਮਦਰੱਸਾ ਵਿਚ ਮਜ਼ਦੂਰਾਂ ਦੀ ਨੁੱਕੜ ਮੀਟਿੰਗ ਕੀਤੀ ਗਈ। ਇਸ ਸਮੇਂ ਕਰਮ ਸਿੰਘ ਮਦਰੱਸਾ ਦੀ ਪ੍ਰਧਾਨਗੀ ਹੇਠ ਮਜ਼ਦੂਰ ਧਰਮਸ਼ਾਲਾ ਵਿਚ ਇਕੱਤਰ ਸੀਜ਼ਨ ਦੇ ਚੱਲਦਿਆਂ ਵੱਡੀ ਗਿਣਤੀ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਫ਼ੌਰੀ ਧਿਆਨ ਦੇਵੇ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ।

ਅਜੀਤ ਡੈਸਕ 19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਕੌੜਿਆਂਵਾਲੀ ਚੱਕ ਮਦਰੱਸਾ ਵਿਚ ਮਜ਼ਦੂਰਾਂ ਦੀ ਨੁੱਕੜ ਮੀਟਿੰਗ ਕੀਤੀ ਗਈ। ਇਸ ਸਮੇਂ ਕਰਮ ਸਿੰਘ ਮਦਰੱਸਾ ਦੀ ਪ੍ਰਧਾਨਗੀ ਹੇਠ ਮਜ਼ਦੂਰ ਧਰਮਸ਼ਾਲਾ ਵਿਚ ਇਕੱਤਰ ਸੀਜ਼ਨ ਦੇ ਚੱਲਦਿਆਂ ਵੱਡੀ ਗਿਣਤੀ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਫ਼ੌਰੀ ਧਿਆਨ ਦੇਵੇ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ। ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੰਜਾਬ ਦੇ ਮੁੱਖ ਮੰਤਰੀ 7 ਵਾਰ ਮੀਟਿੰਗਾਂ ਸੱਦ ਕੇ ਮੀਟਿੰਗਾਂ ਵਿਚ ਸ਼ਾਮਿਲ ਨਹੀਂ ਹੋਏ, ਇਸ ਤੋਂ ਸਾਫ਼ ਪਤਾ ਲੱਗਦਾ ਕਿ ਪੰਜਾਬ ਸਰਕਾਰ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਰਕਾਰ ’ਤੇ ਦਬਾਅ ਵਧਾਇਆ ਜਾਵੇਗਾ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰ ਵਲੋਂ ਜ਼ਿਲ੍ਹੇ ਲਈ 11 ਕਰੋੜ ਦਾ ਸਿੰਚਾਈ ਤੋਹਫ਼ਾ-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੀਆਂ ਨਗਰ ਪਾਲਿਕਾ ਚੋਣਾਂ ’ਚ 2 ਪੰਜਾਬੀ ਮੇਅਰ, 17 ਕੌਂਸਲਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।