22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ਼੍ਰੋਮਣੀ ਅਕਾਲੀ ਦਲ ਐਸ.ਸੀ. ਭਾਈਚਾਰੇ ਦੀ ਅਸਲ ਹਿਤੈਸ਼ੀ ਪਾਰਟੀ-ਗੁਲਜ਼ਾਰ ਸਿੰਘ ਰਣੀਕੇ ਹਲਕਾ ਪੱਧਰੀ ਐਸ.ਸੀ. ਵਿੰਗ ਸੰਮੇਲਨ ’ਚ ਐਸ.ਸੀ. ਸਮਾਜ ਨੂੰ ਅਕਾਲੀ ਦਲ ਲਈ ਇਕਜੁੱਟ ਹੋਣ ਦਾ ਸੱਦਾ

ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਅਜੀਤ ਡੈਸਕ 22-10-2026
ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਨੇ ਐਸ.ਸੀ. ਭਾਈਚਾਰੇ ਨੂੰ ਕਦੇ ਸਿਰਫ਼ ਵੋਟ ਬੈਂਕ ਨਹੀਂ ਸਮਝਿਆ, ਸਗੋਂ ਉਸ ਨੂੰ ਸਮਾਜਿਕ, ਆਰਥਿਕ ਤੇ ਧਾਰਮਿਕ ਬਰਾਬਰੀ ਦੇ ਕੇ ਵੱਡਾ ਮਾਣ ਦਿੱਤਾ ਹੈ। ਉਹ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਪਾਰਟੀ ਦੇ ਐਸ.ਸੀ. ਵਿੰਗ ਦੇ ਹਲਕਾ ਪੱਧਰੀ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਐਸ.ਸੀ. ਵਿੰਗ ਸੀਨੀਅਰ ਮੀਤ ਪ੍ਰਧਾਨ ਐਸ.ਐਸ. ਗੁਰੂ, ਪੀ.ਏ.ਸੀ. ਮੈਂਬਰ ਅਵਤਾਰ ਸਿੰਘ ਵਣਵਾਲਾ, ਕੌਮੀ ਜਨਰਲ ਕੌਂਸਲ ਮੈਂਬਰ ਪਵਨਪ੍ਰੀਤ ਸਿੰਘ ਬੌਬੀ ਬਾਦਲ, ਗੁਰਬਖ਼ਸ਼ੀਸ਼ ਸਿੰਘ ਮਿੱਡੂਖੇੜਾ, ਗੋਲਡੀ ਅਬੁੱਲਖੁਰਾਣਾ, ਕਾਕਾ ਭਾਈਕੇਰਾ, ਪੰਚਾਇਤ ਸੰਮਤੀ ਲੰਬੀ ਦੀ ਚੇਅਰਮੈਨ ਰਾਜਿੰਦਰਪਾਲ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਚਹਿਲ, ਨੀਟੂ ਤੱਪਾਖੇੜਾ, ਰਣਯੋਗ ਸਿੰਘ ਲੰਬੀ ਵੀ ਮੌਜੂਦ ਸਨ। ਸ. ਰਣੀਕੇ ਨੇ ਆਖਿਆ ਕਿ ਬਾਦਲ ਸਰਕਾਰ ਨੇ ਦਲਿਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਪੈਨਸ਼ਨ, ਸ਼ਗਨ ਸਕੀਮ, ਆਟਾ-ਦਾਲ, ਵਜ਼ੀਫ਼ੇ ਤੇ 200 ਯੂਨਿਟ ਮੁਫ਼ਤ ਬਿਜਲੀ ਸਮੇਤ ਪੁਰਾਣੇ ਬਿੱਲ ਮੁਆਫ਼ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਭਾਈ ਜੈਤਾ ਜੀ ਨੂੰ ‘ਰੰਗਰੇਟਾ ਗੁਰੂ ਕਾ ਬੇਟਾ’ ਕਹਿ ਕੇ ਦਲਿਤ ਸਮਾਜ ਨੂੰ ਵੱਡਾ ਮਾਣ ਬਖ਼ਸ਼ਿਆ ਸੀ , ਉਸੇ ਸੋਚ ’ਤੇ ਪਹਿਰਾ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਭਗਵਾਨ ਵਾਲਮੀਕਿ ਦੇ ਤੀਰਥ ’ਤੇ 450 ਕਰੋੜ ਰੁਪਏ ਲਗਾ ਕੇ ਯਾਦਗਾਰ ਤੇ 8 ਕੁਇੰਟਲ ਸੋਨੇ ਦੀ ਮੂਰਤੀ ਸਥਾਪਤ ਕਰਵਾਈ। ਗੁਰੂ ਰਵਿਦਾਸ ਜੀ, ਵਿਰਾਸਤ-ਏ-ਖ਼ਾਲਸਾ, ਦਿੱਲੀ ਤੇ ਅੰਮ੍ਰਿਤਸਰ ਵਿਖੇ ਸ਼ਹੀਦ ਭਾਈ ਜੈਤਾ ਦੀਆਂ ਯਾਦਗਾਰਾਂ ਉਸਾਰੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਦੂਜੇ ਪਾਸੇ ਕਾਂਗਰਸੀ ਆਗੂ ਬੂਟਾ ਸਿੰਘ 25 ਸਾਲ ਕੇਂਦਰ ਵਿਚ ਰਹੇ, ਪਰ ਐਸ.ਸੀ. ਸਮਾਜ ਲਈ ਕੁਝ ਨਹੀਂ ਕੀਤਾ। ਸ. ਰਣੀਕੇ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਆਰਥਿਕਤਾ ਤੇ ਮਜ਼ਬੂਤ ਪ੍ਰਸ਼ਾਸਨ ਲਈ ਸੁਖਬੀਰ ਸਿੰਘ ਬਾਦਲ ਜਿਹੇ ਯੋਗ ਆਗੂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਦਲਿਤਾਂ ਦੀਆਂ ਸਕੀਮਾਂ ਖੋਹੀਆਂ ਜਾ ਰਹੀਆਂ ਹਨ, ਨਸ਼ੇ ਤੇ ਬੇਰੁਜ਼ਗਾਰੀ ਸਿਖ਼ਰਾਂ ’ਤੇ ਹਨ ਅਤੇ ਨੌਕਰੀਆਂ ਬਾਹਰਲੇ ਸੂਬਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ 2027 ਦੀਆਂ ਚੋਣਾਂ ਲਈ ਭਾਈਚਾਰੇ ਨੂੰ ਅਕਾਲੀ ਦਲ ਦੇ ਹੱਕ ਵਿਚ ਲਾਮਬੰਦ ਹੋਣ ਦਾ ਸੱਦਾ ਦਿੱਤਾ। ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੇ ਸੱਤਾ ’ਚ ਆਉਂਦੇ ਸਾਰ ਬਾਦਲ ਸਾਹਿਬ ਵਲੋਂ ਐਸ.ਸੀ. ਭਾਈਚਾਰੇ ਲਈ ਉਲੀਕੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ। ਅਵਤਾਰ ਸਿੰਘ ਵਣਵਾਲਾ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਤੇ ਹਿੱਤ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ ਹਨ। ਜ਼ਿਲ੍ਹਾ ਪ੍ਰਧਾਨ ਭਗਤ ਸਿੰਘ ਫਤੂਹੀਖੇੜਾ, ਹਰਮੇਸ਼ ਸਿੰਘ ਖੁੱਡੀਆਂ, ਰਾਜੂ ਮਾਹੂਆਣਾ ਨੇ ਵੀ ਵਿਚਾਰ ਰੱਖੇ। ਇਸ ਮੌਕੇ ਸੀਨੀਅਰ ਆਗੂ ਸਰਬਜੀਤ ਸਿੰਘ, ਸਰਪੰਚ ਕੌਰ ਸਿੰਘ, ਗਗਨਦੀਪ ਫਤੂਹੀਖੇੜਾ ਅਤੇ ਬਾਬੂ ਪੰਜਾਵਾ ਮੌਜੂਦ ਸਨ। ਇਸ ਦੌਰਾਨ ਸ. ਰਣੀਕੇ ਨੇ ਨਵ-ਨਿਯੁਕਤ ਸਰਕਲ ਪ੍ਰਧਾਨਾਂ ਰਸ਼ਪਾਲ ਸਿੰਘ, ਗੁਰਮੇਲ ਸਿੰਘ, ਪਰਸਨ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ, ਕੌਰ ਸਿੰਘ ਲੰਬੀ, ਨਿਰਮਲ ਸਿੰਘ, ਲਖਵਿੰਦਰ ਸਿੰਘ, ਵੀਰ ਚੰਦ, ਗੁਰਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪੁਲਿਸ ਯਾਦਗਾਰੀ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ... ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਲਿੰਗ ਬੂਥਾਂ ’ਤੇ ਕੈਂਪ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।