ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਗੇਟ ਰੈਲੀ-ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਦਿੜ੍ਹਬਾ ਵਿਖੇ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ। ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਗੇਟ ਰੈਲੀ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਕਾਂ ਵਿਰੁੱਧ ਰੋਸ ਪ੍ਰਗਟਾਇਆ।
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਦਿੜ੍ਹਬਾ ਵਿਖੇ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ। ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਗੇਟ ਅੱਗੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਗੇਟ ਰੈਲੀ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਕਾਂ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਅਮਰ ਸਿੰਘ, ਸਰਕਲ ਪ੍ਰਧਾਨ ਵਰਿੰਦਰ ਪਾਲ ਸਿੰਘ ਤੇ ਸਰਕਲ ਸਕੱਤਰ ਮਨਜਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਵਿਚ ਠੇਕੇ ’ਤੇ ਕੰਮ ਕਰ ਰਹੀਆਂ ਰਹਿੰਦੀਆਂ ਕੈਟਾਗਰੀਆਂ ਨੂੰ ਅਜੇ ਤੱਕ ਵਿਭਾਗ ਵਿਚ ਮਰਜ਼ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਰਹਿੰਦੀਆਂ ਕੈਟਾਗਰੀਆਂ ਨੂੰ ਵਿਭਾਗ ਵਿਚ ਮਰਜ਼ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨੇ ਤੇ ਰੋਸ ਪ੍ਰਦਰਸ਼ਨ ਹੋਰ ਤਿੱਖੇ ਰੂਪ ਵਿਚ ਜਾਰੀ ਰੱਖੇ ਜਾਣਗੇ। ਰੈਲੀ ਉਪਰੰਤ ਮੁਲਾਜ਼ਮਾਂ ਵਲੋਂ ਰੋਸ ਮਾਰਚ ਵੀ ਕੱਢਿਆ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 22 ਅਕਤੂਬਰ ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਲੱਗ ਰਹੇ ਧਰਨੇ ਵਿਚ ਆਪਣੇ ਬੱਚਿਆਂ ਤੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਆਗੂਆਂ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਸੰਘਰਸ਼ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਏਕਤਾ ਬਣਾਈ ਰੱਖਣ ਦਾ ਸੱਦਾ ਦਿੱਤਾ।