22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ / ਰੁਪਾਣਾ , 21 ਅਕਤੂਬਰ ( ਰਣਜੀਤ ਸਿੰਘ ਢਿੱਲੋਂ , ਜਗਜੀਤ ਸਿੰਘ )- ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੇ ਆਗੂਆਂ ਵਲੋਂ ਅੱਜ ਪਿੰਡ ਰੁਪਾਣਾ , ਧਿਗਾਣਾ , ਭੰਗਚੜੀ ਅਤੇ ਫੂਲੇਵਾਲਾ ਦਾ ਦੌਰਾ ਕਰਕੇ ਪਿਛਲੇ ਦਿਨੀਂ ਤੇਜ਼ ਝੱਖੜ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਆਗੂਆਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ।

ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ / ਰੁਪਾਣਾ , 21 ਅਕਤੂਬਰ ( ਰਣਜੀਤ ਸਿੰਘ ਢਿੱਲੋਂ , ਜਗਜੀਤ ਸਿੰਘ )- ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੇ ਆਗੂਆਂ ਵਲੋਂ ਅੱਜ ਪਿੰਡ ਰੁਪਾਣਾ , ਧਿਗਾਣਾ , ਭੰਗਚੜੀ ਅਤੇ ਫੂਲੇਵਾਲਾ ਦਾ ਦੌਰਾ ਕਰਕੇ ਪਿਛਲੇ ਦਿਨੀਂ ਤੇਜ਼ ਝੱਖੜ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਆਗੂਆਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਤੇਜ਼ ਝੱਖੜ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਖੇਤਾਂ ਵਿਚ ਖੜ੍ਹੀ ਫ਼ਸਲ ਤਬਾਹ ਹੋ ਗਈ ਹੈ । ਉਨ੍ਹਾਂ ਕਿਹਾ ਕਿ ਨੁਕਸਾਨ ਦੀ ਜਾਣਕਾਰੀ ਹੋਣ ਦੇ ਬਾਵਜੂਦ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਲਈ ਅਜੇ ਤੱਕ ਕਿਸੇ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਵੀ ਸਿਰ ’ ਤੇ ਹੈ , ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ । ਇਸ ਮੌਕੇ ਪਿੰਡ ਰੁਪਾਣਾ ਦੇ ਕਿਸਾਨ ਲਵਪ੍ਰੀਤ ਸਿੰਘ ਨੇ ਆਪਣੀ ਫ਼ਸਲ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਕਰੀਬ 42 ਏਕੜ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ । ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਜਲਦੀ ਹੀ ਪਾਰਟੀ ਦਾ ਵਫ਼ਦ ਪ੍ਰਭਾਵਿਤ ਕਿਸਾਨਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਨੁਕਸਾਨ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਸਰਕਾਰ ਤੋਂ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰੇਗਾ । ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ , ਦਰਸ਼ਨ ਸਿੰਘ ਜਟਾਣਾ , ਹਰਦੀਪ ਸਿੰਘ ਖੁੱਡੀਆਂ ਤੇ ਸਾਬਕਾ ਸਰਪੰਚ ਬਲਤੇਜ ਸਿੰਘ ਵੰਗਲ ਸਮੇਤ ਹੋਰ ਆਗੂ ਵੀ ਮੌਜੂਦ ਸਨ ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਰੀਵਾਲਾ ਵਿਖੇ ਗੇਟ ਰੈਲੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।