22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ-ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ. ਬੀ.

ਜਾਗਰੂਕਤਾ ਬੈਨਰ ਜਾਰੀ ਕਰਦੇ ਹੋਏ ਸਿਵਲ ਸਰਜਨ ਅਤੇ ਹੋਰ। 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਸੰਗਰੂਰ ਦੇ ਗੁਲਜ਼ਾਰ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਕਦਮ ਨਾ ਚੁੱਕੇ ਤਾਂ ਪੰਜਾਬ ਭਾਜਪਾ ਅਦਾਲਤ ਦਾ ਰੁਖ਼ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਬੀਤੀ ਰਾਤ ਤੋਂ ਸ਼ੁਰੂ ਹੋ ਗਈ ਹੈ ਅਤੇ ਜਾਂਚ ਤਿੰਨ ਮਹੀਨਿਆਂ ਵਿਚ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਸ. ਭੰਗੇਵਾਲਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਵਿਚ ਨਸ਼ਾ ਮਾਫੀਆ, ਸੱਤਾਧਾਰੀ ਧਿਰ ਦੇ ਆਗੂਆਂ ਅਤੇ ਪੁਲਿਸ ਵਿਚਕਾਰ ਗੱਠਜੋੜ ਚੱਲ ਰਿਹਾ ਹੈ, ਜਿਸ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਪਿੱਛੇ ਕਿਉਂ ਹਟ ਰਹੀ ਹੈ? ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੰਗਲਵਾਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਸ. ਭੰਗੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਵਾਰ-ਵਾਰ ਪ੍ਰ੍ਰੈੱਸ ਕਾਨਫ਼ਰੰਸਾਂ ਕਰਨ ਨਾਲ ਝੂਠ ਨੂੰ ਸੱਚ ਸਾਬਤ ਨਹੀਂ ਕੀਤਾ ਜਾ ਸਕਦਾ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸਤਿਸੰਗ ਕਰਵਾਇਆ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਰੀਵਾਲਾ ਵਿਖੇ ਗੇਟ ਰੈਲੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।