27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਕਿਯੂ (ਲੱਖੋਵਾਲ) ਦਾ ਕਾਫ਼ਲਾ ਮਾਨਸਾ ਲਈ ਰਵਾਨਾ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਲੱਗੇ ਇਨਸਾਫ਼ ਮੋਰਚੇ ਵਿਚ ਹਾਜ਼ਰੀ ਲਵਾਈ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗੇ ਮੋਰਚੇ ’ਚ ਹਾਜ਼ਰੀ ਲਵਾਈ। ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਅਗਵਾਈ ਵਿਚ ਕਿਸਾਨਾਂ ਦਾ ਕਾਫ਼ਲਾ ਮਾਨਸਾ ਲਈ ਰਵਾਨਾ ਹੋਇਆ।

ਡੀ.ਏ.ਵੀ. ਪਬਲਿਕ ਸਕੂਲ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਪ੍ਰਬੰਧਕਾਂ ਕੋਲੋਂ ਸਨਮਾਨ ਹਾਸਿਲ ਕਰਦੇ ਹੋਏ। ਅਜੀਤ ਤਸਵੀਰ 27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਲੱਗੇ ਮੋਰਚੇ ’ਚ ਹਾਜ਼ਰੀ ਲਵਾਈ। ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਅਗਵਾਈ ਵਿਚ ਕਿਸਾਨਾਂ ਦਾ ਕਾਫ਼ਲਾ ਮਾਨਸਾ ਲਈ ਰਵਾਨਾ ਹੋਇਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੋਕਾਂ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੀ ਲੜਾਈ ਲੜ ਰਿਹਾ ਸੀ, ਪਰ ਇਸ ਵਿਚ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਸੀ ਤੇ ਉਹ ਲਗਾਤਾਰ ਵੱਖ-ਵੱਖ ਪਲੇਟਫਾਰਮਾਂ ਰਾਹੀਂ ਆਵਾਜ਼ ਵੀ ਬੁਲੰਦ ਕਰ ਰਿਹਾ ਸੀ। ਉਸ ਨੇ ਚਿੱਟੇ ਨਸ਼ੇ ਤੋਂ ਇਲਾਵਾ ਮੈਡੀਕਲ ਮਾਫੀਆ ਵਲੋਂ ਚਲਾਏ ਜਾ ਰਹੇ ਮੈਡੀਕਲ ਨਸ਼ੇ ਨੂੰ ਰੋਕਣ ਲਈ ਵੀ ਬਹੁਤ ਯਤਨ ਕੀਤੇ ਅਤੇ ਹਮੇਸ਼ਾ ਸਰਕਾਰ ਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦਾ ਰਿਹਾ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਆਵਾਜ਼ ਬੁਲੰਦ ਕਰ ਰਿਹਾ ਪਰਵਿੰਦਰ ਸਿੰਘ ਝੋਟਾ ਵੀ ਨਸ਼ਾ ਕਾਰੋਬਾਰੀ ਦੀ ਗੋਲੀ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਨਸ਼ਿਆਂ ਨੂੰ ਰੋਕਣ ਲਈ ਨਿਛਾਵਰ ਕਰ ਗਿਆ। ਹੁਣ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਪਰਵਿੰਦਰ ਸਿੰਘ ਝੋਟੇ ਦੀ ਸੋਚ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ਅਤੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਜਾਵੇ। ਜੋ ਵੀ ਨਸ਼ਾ ਵੇਚਦਾ ਹੈ, ਉਸ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਉਸ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪਿੰਡ ਵਾਸੀ ਅਤੇ ਪੰਚਾਇਤਾਂ ਇਕਜੁੱਟ ਹੋ ਕੇ ਸਰਕਾਰ ਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ। ਉਨ੍ਹਾਂ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਜ਼ਿਲ੍ਹਾ ਖ਼ਜ਼ਾਨਚੀ ਜਸਕਰਨ ਸਿੰਘ ਬੂੜਾ ਗੁੱਜਰ, ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਵੱਟੂ, ਪ੍ਰੈੱਸ ਸਕੱਤਰ ਜਗਸੀਰ ਸਿੰਘ ਦੂਹੇਵਾਲਾ, ਸੁਖਮੰਦਰ ਸਿੰਘ, ਅਵਤਾਰ ਸਿੰਘ ਮੁਕਤਸਰ, ਠਾਣਾ ਸਿੰਘ ਮੁਕਤਸਰ, ਟਿੱਕਾ ਸਿੰਘ ਡੋਹਕ, ਜਸਮੇਲ ਸਿੰਘ, ਧਰਮਪਾਲ, ਬਲਾਕ ਗਿੱਦੜਬਾਹਾ ਦੇ ਪ੍ਰਧਾਨ ਨਛੱਤਰ ਸਿੰਘ, ਜਸਕਰਨ ਸਿੰਘ ਪਿਉਰੀ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ’ਚ ਡੀ.ਏ.ਵੀ. ਸਕੂਲ ਕੋਟਕਪੂਰਾ ਦੀ ਸ਼ਾਨਦਾਰ ਕਾਰਗੁਜ਼ਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।