29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 29-10-2026
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਡੋਗਰ ਬਸਤੀ ਵਿਖੇ ਮੌਜੂਦ ਸਨ ਤਾਂ ਰੁਪਿੰਦਰ ਸਿੰਘ ਉਰਫ਼ ਵਿਨੈ ਪੁੱਤਰ ਸਵਰਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 13 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਤੇ 200 ਰੁਪਏ ਡਰੱਗ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਐਸ.ਡੀ. ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਕੀਤੀ ਇਤਿਹਾਸਕ ਸਥਾਨਾਂ ਦੀ ਯਾਤਰਾ ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਏ ਜਾਣ ਦਾ ਦ੍ਰਿਸ਼। ਪੁਲਿਸ ਵਲੋਂ ਰਾਸ਼ਟਰੀ ਏਕਤਾ ਦਿਵਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।