31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿੱਖ ਮਿਸ਼ਨਰੀ ਕਾਲਜ ਵਲੋਂ ਧਾਰਮਿਕ ਪ੍ਰੀਖਿਆ ਅੱਜ

ਮਲੋਟ, 30 ਅਕਤੂਬਰ (ਪਾਟਿਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ਵਿਚ 31 ਅਕਤੂਬਰ ਨੂੰ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਿੱਸਾ ਲੈਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਮਲੋਟ ਸਰਕਲ ਦੇ ਮੁੱਖ ਪ੍ਰਬੰਧਕ ਸੁਰਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਮਲੋਟ ਸਰਕਲ ਵਲੋਂ ਪ੍ਰੀਖਿਆ ਲਈ ਤਿੰਨ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿਚ ਲਗਪਗ 300 ਵਿਦਿਆਰਥੀ ਪ੍ਰੀਖਿਆ ਦੇਣਗੇ।

ਅਜੀਤ ਡੈਸਕ 31-10-2026
ਮਲੋਟ, 30 ਅਕਤੂਬਰ (ਪਾਟਿਲ)-ਸਿੱਖ ਮਿਸ਼ਨਰੀ ਕਾਲਜ ਵਲੋਂ ਦੇਸ਼ ਭਰ ਵਿਚ 31 ਅਕਤੂਬਰ ਨੂੰ ਧਾਰਮਿਕ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਿੱਸਾ ਲੈਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਦੇ ਮਲੋਟ ਸਰਕਲ ਦੇ ਮੁੱਖ ਪ੍ਰਬੰਧਕ ਸੁਰਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਮਲੋਟ ਸਰਕਲ ਵਲੋਂ ਪ੍ਰੀਖਿਆ ਲਈ ਤਿੰਨ ਸੈਂਟਰ ਬਣਾਏ ਗਏ ਹਨ, ਜਿਨ੍ਹਾਂ ਵਿਚ ਲਗਪਗ 300 ਵਿਦਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਗੁਰੂ ਨਾਨਕ ਮਾਡਲ ਸਕੂਲ, ਪਿੰਡ ਬੁਰਜ ਸਿੱਧਵਾਂ, ਮਲੋਟ ਅਕਾਲ ਅਕੈਡਮੀ, ਕੋਲਿਆਂਵਾਲੀ, ਮਲੋਟ ਅਤੇ ਗੁਰਦੁਆਰਾ ਹਰਿਸਰ ਸਾਹਿਬ, ਪਿੰਡ ਵਹਾਬਵਾਲਾ, ਅਬੋਹਰ ਵਿਖੇ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਧਾਰਮਿਕ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸਿਧਾਂਤਾਂ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਧਾਰਮਿਕ ਗਿਆਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਯੁਵਕ ਤੇ ਵਿਰਾਸਤੀ ਮੇਲੇ ’ਚ ਤੀਜਾ ਸਥਾਨ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।