ਬਲਦੇਵ ਕੁਮਾਰ ਅਹੂਜਾ ਦੇ ਨੇਤਰ ਦਾਨ ਕੀਤੇ
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੇਤਰ ਦਾਨ ਨੂੰ ਮਹਾਂਦਾਨ ਮੰਨਦਿਆਂ ਨੇਤਰ ਦਾਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਬਲਦੇਵ ਕੁਮਾਰ ਅਹੂਜਾ ਦੇ ਪਰਿਵਾਰ ਦੇ ਸਹਿਯੋਗ ਨਾਲ ਉਨ੍ਹਾਂ ਦੇ ਨੇਤਰ ਦਾਨ ਪ੍ਰਾਪਤ ਕੀਤੇ ਗਏ। ਬਲਦੇਵ ਕੁਮਾਰ ਅਹੂਜਾ ਗੁਰੂ ਅੰਗਦ ਦੇਵ ਨਗਰ ਕੋਟਕਪੂਰਾ ਰੋਡ ਗਲੀ ਨੰਬਰ 9 ਦੇ ਵਸਨੀਕ ਸਨ, ਜੋ ਸਦੀਵੀ ਵਿਛੋੜਾ ਦੇ ਗਏ।
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੇਤਰ ਦਾਨ ਨੂੰ ਮਹਾਂਦਾਨ ਮੰਨਦਿਆਂ ਨੇਤਰ ਦਾਨ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਬਲਦੇਵ ਕੁਮਾਰ ਅਹੂਜਾ ਦੇ ਪਰਿਵਾਰ ਦੇ ਸਹਿਯੋਗ ਨਾਲ ਉਨ੍ਹਾਂ ਦੇ ਨੇਤਰ ਦਾਨ ਪ੍ਰਾਪਤ ਕੀਤੇ ਗਏ। ਬਲਦੇਵ ਕੁਮਾਰ ਅਹੂਜਾ ਗੁਰੂ ਅੰਗਦ ਦੇਵ ਨਗਰ ਕੋਟਕਪੂਰਾ ਰੋਡ ਗਲੀ ਨੰਬਰ 9 ਦੇ ਵਸਨੀਕ ਸਨ, ਜੋ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਪਰਿਵਾਰ ਵਲੋਂ ਦੁੱਖ ਦੀ ਘੜੀ ਵਿਚ ਨੇਤਰ ਦਾਨ ਦਾ ਫ਼ੈਸਲਾ ਕਰਕੇ ਮਨੁੱਖਤਾ ਦੀ ਸੇਵਾ ਲਈ ਯੋਗਦਾਨ ਪਾਇਆ ਗਿਆ। ਸੁਸਾਇਟੀ ਦੇ ਨੁਮਾਇੰਦਿਆਂ ਨੇ ਇਸ ਨੇਕ ਕਾਰਜ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੁਸਾਇਟੀ ਦੇ ਨੁਮਾਇੰਦੇ ਸੁਰਿੰਦਰ ਸਿੰਘ ਚੱਗਤੀ ਅਤੇ ਮਾਸਟਰ ਰੋਸ਼ਨ ਲਾਲ ਨੇ ਦੱਸਿਆ ਕਿ ਨੇਤਰ ਦਾਨ ਰਾਹੀਂ ਕਿਸੇ ਵਿਅਕਤੀ ਦੇ ਜਾਣ ਤੋਂ ਬਾਅਦ ਵੀ ਉਸ ਦੀਆਂ ਅੱਖਾਂ ਕਿਸੇ ਹੋਰ ਦੀ ਜ਼ਿੰਦਗੀ ਵਿਚ ਰੌਸ਼ਨੀ ਲਿਆ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਲੋਕਾਂ ਦੇ ਸਹਿਯੋਗ ਨਾਲ ਹੁਣ ਤੱਕ 1650 ਨੇਤਰਹੀਣ ਵਿਅਕਤੀਆਂ ਨੂੰ ਅੱਖਾਂ ਦੀ ਰੌਸ਼ਨੀ ਦਿਵਾਉਣ ਵਿਚ ਸਹਾਇਤਾ ਕੀਤੀ ਜਾ ਚੁੱਕੀ ਹੈ। ਇਸੇ ਲੜੀ ਤਹਿਤ ਇਸ ਮਹੀਨੇ ਵੀ 18 ਨੇਤਰਹੀਣ ਵਿਅਕਤੀਆਂ ਨੂੰ ਅੱਖਾਂ ਦੀ ਰੌਸ਼ਨੀ ਪ੍ਰਾਪਤ ਕਰਨ ਵਿਚ ਸਹਾਇਤਾ ਮਿਲੀ ਹੈ। ਸੁਸਾਇਟੀ ਦੇ ਨੁਮਾਇੰਦਿਆਂ ਨੇ ਬਲਦੇਵ ਕੁਮਾਰ ਅਹੂਜਾ ਦੇ ਪਰਿਵਾਰ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੇਤਰ ਦਾਨ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ, ਤਾਂ ਜੋ ਹੋਰ ਲੋੜਵੰਦ ਵਿਅਕਤੀਆਂ ਦੇ ਜੀਵਨ ਵਿਚ ਰੌਸ਼ਨੀ ਲਿਆਂਦੀ ਜਾ ਸਕੇ।