ਲੱਕੀ ਉੜਾਂਗ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਣੇ
ਮੰਡੀ ਲੱਖੇਵਾਲੀ, 30 ਅਕਤੂਬਰ (ਮਿਲਖ ਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰ ਕਮੇਟੀ ਮੈਂਬਰ ਤੇ ਹਲਕਾ ਮਲੋਟ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਜਸਪਿੰਦਰ ਸਿੰਘ ਲੱਕੀ ਉੜਾਂਗ ਨੂੰ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਮਨਜਿੰਦਰ ਸਿੰਘ ਸੋਨਾ ਈਨਾਖੇੜਾ ਨੂੰ ਜ਼ਿਲ੍ਹਾ ਸਕੱਤਰ ਜਨਰਲ ਯੂਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
31-10-2026