31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹੇ ਅੰਦਰ 3,73,284 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫ਼ੜ੍ਹ ਲਈ ਹੈ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

ਅਜੀਤ ਡੈਸਕ 31-10-2026
ਸ੍ਰੀ ਮੁਕਤਸਰ ਸਾਹਿਬ, 30 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫ਼ੜ੍ਹ ਲਈ ਹੈ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੇ ਨਾਲ-ਨਾਲ ਫ਼ਸਲ ਦੀ ਲਿਫ਼ਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿਚ ਨਿਯਮਤ ਤੌਰ ’ਤੇ ਦੌਰੇ ਕਰਕੇ ਖ਼ਰੀਦ ਪ੍ਰਕਿਰਿਆ ’ਤੇ ਨਜ਼ਰ ਰੱਖਣ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਉਣ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 4,01,470 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ 3,73,284 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 1,99,911.99 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਬਾਬਾ ਗੰਗਾ ਰਾਮ ਕੁਸ਼ਤੀ ਅਖਾੜਾ ਗਿੱਦੜਬਾਹਾ ਦੇ ਪਹਿਲਵਾਨਾਂ ਨੇ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਓਵਰਆਲ ਟਰਾਫ਼ੀ ਸਮੇਤ ਜਿੱਤੇ 22 ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।