ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਮਡਾਹਰ ਕਲਾਂ (ਸ੍ਰੀ ਮੁਕਤਸਰ ਸਾਹਿਬ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਮਡਾਹਰ ਕਲਾਂ (ਸ੍ਰੀ ਮੁਕਤਸਰ ਸਾਹਿਬ) ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਕੋਟਕਪੂਰਾ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸਕੂਲ ਦੇ ਪੁਰਾਣੇ ਅਧਿਆਪਕਾ ਬਲਜਿੰਦਰ ਕੌਰ ਲੈਕਚਰਾਰ ਸਰਾਏਨਾਗਾ ਸਕੂਲ ਨੇ ਆਪਣੇ ਬੇਟੇ ਜਸਕੀਰਤ ਸਿੰਘ ਵਾਸੀ ਕੈਨੇਡਾ ਸਪੁੱਤਰ ਸੁਖਵਿੰਦਰ ਪਾਲ ਸਿੰਘ ਦਾ ਜਨਮ ਦਿਨ ਅਤੇ ਵਿਸ਼ੇਸ਼ ਮਹਿਮਾਨ ਸੁਖਜੀਤ ਕੌਰ ਤੇ ਉਨ੍ਹਾਂ ਦੇ ਜੀਵਨ ਸਾਥੀ ਸਕੂਲ ਦੇ ਅਧਿਆਪਕ ਗੁਰਬਿੰਦਰ ਸਿੰਘ ਨੇ ਆਪਣੇ ਬੇਟੇ ਵਿਸ਼ਵਜੀਤ ਸਿੰਘ ਦਾ ਜਨਮ ਦਿਨ ਮਨਾਉਂਦੇ ਹੋਏ ਅਯੋਜਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਆਜ਼ਾਦੀ ਸੰਗਰਾਮ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾ ਰਿਹਾ ਹੈ। ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਬਲਜਿੰਦਰ ਕੌਰ, ਸੁਖਜੀਤ ਕੌਰ ਅਤੇ ਪੱਤਰਕਾਰ ਗੁਰਮੀਤ ਸਿੰਘ ਮੀਤਾ ਨੇ ਵੱਖ-ਵੱਖ ਵਿਸ਼ਿਆਂ ਪ੍ਰਤੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਸਾਡੇ ਸਮਾਜ ਵਿਚ ਦਿਨੋਂ-ਦਿਨ ਵਧ ਰਹੀ ਨਸ਼ਿਆਂ ਸਮੇਤ ਹੋਰ ਅਲਾਮਤਾਂ ਤੋਂ ਦੂਰ ਰਹਿਣ, ਮੋਬਾਇਲ ਦੀ ਬੇਲੋੜੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਲਈ ਪਟਾਕੇ ਨਾ ਚਲਾਉਣ ਲਈ ਵੀ ਪ੍ਰੇਰਿਤ ਕੀਤਾ। ਕੂਲ ਦੇ ਮੁੱਖ ਅਧਿਆਪਕ ਜਰਨੈਲ ਸਿੰਘ ਨੇ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫ਼ੇਅਰ ਸੁਸਾਇਟੀ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਬਹੁਤ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਸੁਸਾਇਟੀ ਵਲੋਂ ਮੁੱਖ ਅਧਿਆਪਕ ਜਰਨੈਲ ਸਿੰਘ ਤੇ ਮਹਿਮਾਨਾਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਸਾਇਟੀ ਦੇ ਅਹੁਦੇਦਾਰ ਹਰਨੇਕ ਸਿੰਘ ਸਾਹੋਕੇ, ਅਧਿਆਪਕ ਰਾਜੇਸ਼ ਬਾਂਸਲ, ਗੁਰਬਿੰਦਰ ਸਿੰਘ, ਹਰਨਵਨੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਰਸ਼ਮੀ ਗੋਸਾਈ, ਕੰਵਲਦੀਪ ਸਿੰਘ, ਨਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।