ਜ਼ੋਨਲ ਯੂਥ ਫੈਸਟੀਵਲ ’ਚ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ
ਮਲੋਟ, 31 ਅਕਤੂਬਰ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਸਟ ਰਨਰ-ਅੱਪ ਟਰਾਫ਼ੀ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਯੂਥ ਫੈਸਟੀਵਲ ਵਿਚ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ 35 ਕਾਲਜਾਂ ਨੇ ਭਾਗ ਲਿਆ।
ਮਲੋਟ, 31 ਅਕਤੂਬਰ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਸਟ ਰਨਰ-ਅੱਪ ਟਰਾਫ਼ੀ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਯੂਥ ਫੈਸਟੀਵਲ ਵਿਚ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੇ 35 ਕਾਲਜਾਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ 35 ਕਾਲਜਾਂ ਵਿਚੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਨੇ ਸਭ ਤੋਂ ਵੱਧ ਆਈਟਮਾਂ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭੰਗੜਾ, ਝੂੰਮਰ, ਜਨਰਲ ਗਰੁੱਪ ਡਾਂਸ, ਮਾਇਮ, ਭੰਡ, ਐਲੋਕੇਸ਼ਨ, ਹੈਂਡ ਰਾਈਟਿੰਗ ਅੰਗਰੇਜ਼ੀ ਤੇ ਸੰਸਕ੍ਰਿਤ ਵਿਚ ਪਹਿਲਾਂ ਸਥਾਨ, ਜਦਕਿ ਭਜਨ, ਵਨ ਐਕਟ ਪਲੇਅ, ਫੋਕ ਆਰਕੈਸਟਰਾਂ, ਫੋਕ ਇੰਸਟਰੂਮੈਂਟ, ਬਾਗ, ਟੋਕਰੀ, ਕਲੇਅ ਖਿਡੌਣੇ, ਆਨ-ਸਪਾਟ ਪੇਂਟਿੰਗ ਦੇ ਮੁਕਾਬਲਿਆਂ ਵਿਚ ਦੂਜਾ ਸਥਾਨ ਅਤੇ ਵਿਅਕਤੀਗਤ ਤੌਰ ’ਤੇ ਭੰਡ ਵਿਚ ਸਾਜਨਦੀਪ, ਭੰਗੜਾ ਅਨਮੋਲ, ਝੂੰਮਰ ਗੁਰਪ੍ਰੀਤ ਸਿੰਘ, ਇੰਡੀਅਨ ਆਰਕੈਸਟਰਾਂ ਰਮਨਦੀਪ ਕੌਰ, ਫੋਕ ਆਰਕੈਸਟਰਾਂ ਅਰਸ਼ਦੀਪ ਸਿੰਘ, ਜਨਰਲ ਡਾਂਸ ਵਿਚ ਚਾਹਤ ਨੇ ਪਹਿਲਾ ਸਥਾਨ, ਸਕਿੱਟ ਵਿਚ ਅਨੂ, ਵਨ ਐਕਟ ਪਲੇਅ ਵਿਚ ਸਿਮਰਜੀਤ ਕੌਰ ਨੇ ਦੂਜਾ ਸਥਾਨ ਅਤੇ ਭਜਨ ਵਿਚ ਕ੍ਰਿਸ਼, ਭੰਗੜੇ ਵਿਚ ਗੁਰਪ੍ਰੀਤ ਸਿੰਘ ਅਤੇ ਝੂੰਮਰ ਵਿਚ ਅਨਮੋਲ ਨੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦੀ ਝੋਲੀ ਵਿਚ 37 ਸਨਮਾਨ ਪਾਏ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ ਤੇ ਸਕੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੁੱਚੀਆਂ ਟੀਮਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਕਿਹਾ ਕਿ ਕਾਲਜ ਹਮੇਸ਼ਾ ਹੀ ਪੰਜਾਬੀ ਸੱਭਿਆਚਾਰ, ਪੰਜਾਬੀ ਵਿਰਸਾ, ਵਿਰਾਸਤ ਤੇ ਲੋਕ ਨਾਚਾਂ ਨੂੰ ਪ੍ਰਫ਼ੁੱਲਿਤ ਕਰਦਾ ਰਿਹਾ ਹੈ। ਸਮੁੱਚੀ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਭਵਿਖ ਵਿਚ ਵੀ ਇਸੇ ਉਤਸ਼ਾਹ ਤੇ ਸਮਰਪਣ ਨਾਲ ਅੱਗੇ ਵਧਣ ਅਤੇ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਕਾਲਜ, ਮਾਪੇ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।