01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਮੁਕਤਸਰ ਸਾਹਿਬ ਤੋਂ ਮੁੜ ਟਿਕਟ ਮਿਲਣ ’ਤੇ ਕਾਕਾ ਬਰਾੜ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਮੁੜ ਭਰੋਸਾ ਪ੍ਰਗਟਾਉਣ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੜ ਪਾਰਟੀ ਦੀ ਸੇਵਾ ਕਰਨ ਦੇ ਯੋਗ ਸਮਝਿਆ ਤੇ ਉਨ੍ਹਾਂ ’ਤੇ ਭਰੋਸਾ ਜਤਾਇਆ।

ਸ੍ਰੀ ਮੁਕਤਸਰ ਸਾਹਿਬ ਦੇ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੜ ਟਿਕਟ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਪਾਰਟੀ ਦੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਮੁੜ ਭਰੋਸਾ ਪ੍ਰਗਟਾਉਣ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੜ ਪਾਰਟੀ ਦੀ ਸੇਵਾ ਕਰਨ ਦੇ ਯੋਗ ਸਮਝਿਆ ਤੇ ਉਨ੍ਹਾਂ ’ਤੇ ਭਰੋਸਾ ਜਤਾਇਆ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਕੰਮਾਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇਣ, ਸਿਹਤ ਸਹੂਲਤਾਂ ਦਾ ਵਿਸਥਾਰ ਕਰਦਿਆਂ ਸਿਹਤ ਕਾਰਡ ਰਾਹੀਂ ਇਲਾਜ ਦੀ ਸਹੂਲਤ ਦੇਣ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ, ਪੱਕੇ ਖਾਲੇ ਬਣਾਉਣ, ਨਹਿਰੀ ਪਾਣੀ ਵਧਾਉਣ ਅਤੇ ਨੌਜਵਾਨਾਂ ਨੂੰ ਬਿਨ੍ਹਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਵਰਗੇ ਅਹਿਮ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ, ਨਹਿਰੀ ਪਾਣੀ ਅਤੇ ਪੀਣ ਵਾਲੇ ਪਾਣੀ ਸਮੇਤ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦੇ ਚੋਣਾਂ ਦੌਰਾਨ ਪਾਰਟੀ ਦੇ ਮੁੱਖ ਏਜੰਡੇ ਵਿਚ ਸ਼ਾਮਿਲ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਐਨੇ ਕੰਮ ਕੀਤੇ ਹਨ ਕਿ ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲੰਮਾ ਸਮਾਂ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਸਰਕਾਰ ਦੀਆਂ ਪ੍ਰਾਪਤੀਆਂ ਤੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਣਗੇ। ਇਸ ਮੌਕੇ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ’ਚ ਸ਼ਮੂਲੀਅਤ ਉਪਰੰਤ ਰਾਜਬਲਵਿੰਦਰ ਮਰਾੜ੍ਹ ਅੱਜ ਸ੍ਰੀ ਮੁਕਤਸਰ ਸਾਹਿਬ ’ਚ ਅਗਲੀ ਖ਼ਬਰ ਜ਼ੋਨਲ ਯੂਥ ਫੈਸਟੀਵਲ ’ਚ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।