05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ਇਨਸਾਫ਼ ਰੈਲੀ’ ’ਚ ਲੰਬੀ ਤੋਂ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਹਜ਼ਾਰ ਵਰਕਰ ਪੁੱਜੇ

ਮੰਡੀ ਕਿੱਲਿਆਂਵਾਲੀ, 4 ਨਵੰਬਰ (ਇਕਬਾਲ ਸਿੰਘ ਸ਼ਾਂਤ)-ਕਾਂਗਰਸ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਲੰਬੀ ਹਲਕੇ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ ਕਰੀਬ ਇਕ ਹਜ਼ਾਰ ਵਰਕਰਾਂ ਨੇ ਸ਼ਮੂਲੀਅਤ ਕੀਤੀ। ਹਲਕੇ ਦੇ ਵੱਖ - ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਰੈਲੀ ਵਿਚ ਸ਼ਾਮਿਲ ਹੋਣ ਲਈ ਸੰਗਰੂਰ ਪੁੱਜੇ।

ਅਜੀਤ ਡੈਸਕ 05-11-2026
ਮੰਡੀ ਕਿੱਲਿਆਂਵਾਲੀ, 4 ਨਵੰਬਰ (ਇਕਬਾਲ ਸਿੰਘ ਸ਼ਾਂਤ)-ਕਾਂਗਰਸ ਦੀ ਸੰਗਰੂਰ ਵਿਖੇ ਹੋਈ ਇਨਸਾਫ਼ ਰੈਲੀ ਵਿਚ ਲੰਬੀ ਹਲਕੇ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ ਕਰੀਬ ਇਕ ਹਜ਼ਾਰ ਵਰਕਰਾਂ ਨੇ ਸ਼ਮੂਲੀਅਤ ਕੀਤੀ। ਹਲਕੇ ਦੇ ਵੱਖ - ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਵਰਕਰ ਰੈਲੀ ਵਿਚ ਸ਼ਾਮਿਲ ਹੋਣ ਲਈ ਸੰਗਰੂਰ ਪੁੱਜੇ। ਬੱਸਾਂ ਅਤੇ ਗੱਡੀਆਂ ’ਤੇ ਆਧਾਰਿਤ ਇਹ ਕਾਫ਼ਲਾ ਪਿੰਡ ਬਾਦਲ ਵਿਖੇ ਸੀਨੀਅਰ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਬਾਦਲ ਦੀ ਰਿਹਾਇਸ਼ ਤੋਂ ਰਵਾਨਾ ਹੋਇਆ। ਮਹੇਸ਼ਇੰਦਰ ਸਿੰਘ ਬਾਦਲ ਅਤੇ ਫ਼ਤਹਿ ਸਿੰਘ ਬਾਦਲ ਦਾ ਹਲਕੇ ਵਿਚ ਮਜ਼ਬੂਤ ਅਤੇ ਪੁਰਾਣਾ ਆਧਾਰ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਫ਼ਤਹਿ ਸਿੰਘ ਬਾਦਲ ‘ਸਿਹਤਮੰਦ ਤੇ ਖੁਸ਼ਹਾਲ ਲੰਬੀ ਹਲਕਾ’ ਮੁਹਿੰਮ ਤਹਿਤ ਲੜੀਵਾਰ ਸਿਹਤ ਕੈਂਪਾਂ ਜ਼ਰੀਏ ਲੋਕਾਂ ਤੱਕ ਪਹੁੰਚ ਬਣਾ ਰਹੇ ਹਨ, ਉੱਥੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਇਸ ਰੈਲੀ ਲਈ ਉਹ ਕਈ ਦਿਨਾਂ ਤੋਂ ਤਿਆਰੀਆਂ ਅਤੇ ਲਾਮਬੰਦੀ ਵਿਚ ਜੁਟੇ ਹੋਏ ਸਨ। ਯਕੀਨੀ ਭਰਵੀਂ ਸ਼ਮੂਲੀਅਤ ਲਈ ਬਕਾਇਦਾ ‘ਫ਼ਤਿਹ ਟੀਮ’ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਫਤਹਿ ਸਿੰਘ ਬਾਦਲ ਨੇ ਕਿਹਾ ਕਿ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਇਨਸਾਫ਼ ਰੈਲੀ’ ਵਿਚ ਕਾਂਗਰਸ ਪ੍ਰਤੀ ਪੰਜਾਬ ਵਿਚ ਵੱਡਾ ਲੋਕ ਉਤਸ਼ਾਹ ਉਜਾਗਰ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੰਜਾਬ ’ਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਫ਼ਤਹਿ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਲੰਬੀ ਹਲਕੇ ਦੇ ਵੋਟਰਾਂ ਦੇ ਸਹਿਯੋਗ ਨਾਲ ਇਸ ਵਾਰ ਕਾਂਗਰਸ ਇੱਥੋਂ ਵੱਡੇ ਫ਼ਰਕ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਪੁੱਜੇ ਹਲਕੇ ਦੇ ਵਰਕਰਾਂ ਦਾ ਧੰਨਵਾਦ ਕੀਤਾ। ਕਾਬਿਲੇਗੌਰ ਹੈ ਕਿ ਫ਼ਤਹਿ ਸਿੰਘ ਬਾਦਲ ਲੰਬੀ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਜੋਂ ਵੀ ਚਰਚਾ ਵਿਚ ਹਨ।
ਪਿਛਲੀ ਖ਼ਬਰ ਹਰਜਿੰਦਰ ਸਿੰਘ ਚੌਹਾਨ ਬਣੇ ਵਿਧਾਨ ਸਭਾ ਹਲਕਾ ਰਾਜਪੂਤ ਭਲਾਈ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਅਗਲੀ ਖ਼ਬਰ ਦਾਣਾ ਮੰਡੀ ਮਜ਼ਦੂਰੀ ’ਚ ਵਾਧੇ ਲਈ ਕੱਢੀ ਧੰਨਵਾਦ ਯਾਤਰਾ ਦਾ ਵਿਧਾਇਕ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।