15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਅੱਜ ਇਥੇ ਕਾਰ ਸੇਵਾ ਵਾਲੇ ਸਥਾਨ ਵਿਖੇ ਹੋਈ। ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ, ਮੰਡੀਆਂ ਵਿਚ ਹੋ ਰਹੀ ਖ਼ੱਜ਼ਲ-ਖ਼ੁਆਰੀ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਅੱਜ ਇਥੇ ਕਾਰ ਸੇਵਾ ਵਾਲੇ ਸਥਾਨ ਵਿਖੇ ਹੋਈ। ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ, ਮੰਡੀਆਂ ਵਿਚ ਹੋ ਰਹੀ ਖ਼ੱਜ਼ਲ-ਖ਼ੁਆਰੀ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖ਼ੱਜ਼ਲ-ਖ਼ੁਆਰ ਨਾ ਹੋਣਾ ਪਵੇ। ਜਥੇਬੰਦੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਦੇ ਹੱਕਾਂ ਲਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਰਣਬੀਰ ਸਿੰਘ ਰਾਣਾ, ਹਰਦਿਆਲ ਸਿੰਘ ਫ਼ੌਜੀ, ਕੁਲਵੰਤ ਸਿੰਘ ਲੁਬਾਣਿਆਂਵਾਲੀ, ਨਿਰਮਲ ਸਿੰਘ ਜੱਸੇਆਣਾ, ਹਰਮੀਤ ਸਿੰਘ ਸੰਮੇਵਾਲੀ, ਗਿਆਨ ਸਿੰਘ ਭੁੱਟੀਵਾਲਾ, ਗਗਨਦੀਪ ਸਿੰਘ, ਹਰਜੀਤ ਸਿੰਘ, ਅਮਨਦੀਪ ਸਿੰਘ, ਚੰਦਨ ਸ਼ਰਮਾ ਸੰਮੇਵਾਲੀ ਅਤੇ ਬੂਟਾ ਸਿੰਘ ਸੀਰਵਾਲੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੰਕਲਪ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਸਰਕਲ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।