15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਫ਼ਸਲਾਂ ਦੀ ਰਹਿੰਦ - ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ - ਡੀ . ਸੀ .

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਕੁਦਰਤੀ ਸਰੋਤਾਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਖੇਤੀਬਾੜੀ ਲਈ ਲਾਹੇਵੰਦ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਕੁਦਰਤੀ ਸਰੋਤਾਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਸਾਹ ਲੈਣ ਵਿਚ ਦਿੱਕਤ, ਦਮਾ, ਅੱਖਾਂ ਵਿਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ’ਚ ਮੌਜੂਦ ਲਾਭਦਾਇਕ ਸੂਖ਼ਮ ਜੀਵ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਨਾਲ ਮਿੱਟੀ ’ਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਨਮੀ ਸੰਭਾਲਣ ਦੀ ਸਮਰੱਥਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬੋਝ ਸਮਝਣ ਦੀ ਬਜਾਏ, ਇਸ ਨੂੰ ਖੇਤੀ ਲਈ ਲਾਹੇਵੰਦ ਸਰੋਤ ਵਜੋਂ ਵਰਤਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਾਹਨਾਂ ’ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਨਿਰੋਲ ਸੇਵਾ ਆਰਗੇਨਾਈਜੇਸ਼ਨ ਵਲੋਂ ਸਨਮਾਨ ਤੇ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।