16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼ਹਿਰ ’ਚੋਂ ਬਰਕੰਦੀ ਨੂੰ ਜਾਂਦੀ ਸੜਕ ’ਤੇ ਕੂੜਾ ਅਤੇ ਮੁਰਦਾ ਪਸ਼ੂ ਸੁੱਟਣ ਕਾਰਨ ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ’ਚੋਂ ਗੁਜ਼ਰਦੀ ਬਰਕੰਦੀ ਰੋਡ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਅਤੇ ਮਰੇ ਹੋਏ ਪਸ਼ੂਆਂ ਦੇ ਸੁੱਟੇ ਜਾਣ ਕਾਰਨ ਇਹ ਸੜਕ ਕੂੜੇ ਦੇ ਡੰਪ ਅਤੇ ਹੱਡਾ ਰੋੜੀ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕਾਰਨ ਜਿੱਥੇ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਨੇੜੇ ਰਹਿਣ ਵਾਲੇ ਲੋਕ ਵੀ ਫੈਲ ਰਹੀ ਬਦਬੂ ਤੋਂ ਬੇਹੱਦ ਪ੍ਰੇਸ਼ਾਨ ਹਨ।

ਸ੍ਰੀ ਮੁਕਤਸਰ ਸਾਹਿਬ ਦੀ ਬਰਕੰਦੀ ਰੋਡ ’ਤੇ ਸੜਕ ਕਿਨਾਰੇ ਪਿਆ ਕੂੜਾ ਅਤੇ ਮਰਿਆ ਪਸ਼ੂ। ਤਸਵੀਰ : ਰਣਜੀਤ ਸਿੰਘ ਢਿੱਲੋਂ 16-11-2026
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ’ਚੋਂ ਗੁਜ਼ਰਦੀ ਬਰਕੰਦੀ ਰੋਡ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਅਤੇ ਮਰੇ ਹੋਏ ਪਸ਼ੂਆਂ ਦੇ ਸੁੱਟੇ ਜਾਣ ਕਾਰਨ ਇਹ ਸੜਕ ਕੂੜੇ ਦੇ ਡੰਪ ਅਤੇ ਹੱਡਾ ਰੋੜੀ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਸ ਕਾਰਨ ਜਿੱਥੇ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਨੇੜੇ ਰਹਿਣ ਵਾਲੇ ਲੋਕ ਵੀ ਫੈਲ ਰਹੀ ਬਦਬੂ ਤੋਂ ਬੇਹੱਦ ਪ੍ਰੇਸ਼ਾਨ ਹਨ। ਜ਼ਿਕਰਯੋਗ ਹੈ ਕਿ ਇਸ ਸੜਕ ਦੀ ਹਾਲ ਹੀ ’ਚ ਨਵੀਂ ਉਸਾਰੀ ਕੀਤੀ ਗਈ ਸੀ, ਜਿਸ ਨਾਲ ਲੰਬੇ ਸਮੇਂ ਤੋਂ ਖੱਡਿਆਂ ਭਰੀ ਸੜਕ ਕਾਰਨ ਪ੍ਰੇਸ਼ਾਨ ਹੋ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਹਿਲਾਂ ਸੜਕ ਦੀ ਖਸਤਾ ਹਾਲਤ ਕਾਰਨ ਆਵਾਜਾਈ ’ਚ ਵਿਘਨ ਪੈਂਦਾ ਸੀ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਹੁਣ ਸੜਕ ਬਣਨ ਤੋਂ ਬਾਅਦ ਇਸ ਦੇ ਕਿਨਾਰਿਆਂ ’ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਦੂਰ-ਦੁਰਾਡੇ ਤੋਂ ਆਉਣ ਵਾਲੇ ਕੁਝ ਲੋਕ ਵੀ ਇੱਥੇ ਕੂੜਾ ਸੁੱਟ ਕੇ ਚਲੇ ਜਾਂਦੇ ਹਨ, ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਗੰਦਗੀ ਦੇ ਢੇਰ ਇਕੱਠੇ ਹੋ ਗਏ ਹਨ। ਇਸ ਤੋਂ ਵੀ ਗੰਭੀਰ ਸਮੱਸਿਆ ਇਹ ਹੈ ਕਿ ਸ਼ਹਿਰ ਵਿਚ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਮਰੇ ਹੋਏ ਪਸ਼ੂ ਵੀ ਇਸ ਸੜਕ ਦੇ ਕਿਨਾਰੇ ਸੁੱਟ ਦਿੱਤੇ ਜਾਂਦੇ ਹਨ। ਪਸ਼ੂਆਂ ਦੇ ਮੁਰਦਾ ਸਰੀਰਾਂ ਅਤੇ ਇਕੱਠੇ ਹੋਏ ਕੂੜੇ ਕਾਰਨ ਇਲਾਕੇ ਵਿਚ ਬਹੁਤ ਜ਼ਿਆਦਾ ਬਦਬੂ ਫੈਲ ਰਹੀ ਹੈ। ਗਰਮੀ ਅਤੇ ਮੌਸਮੀ ਤਬਦੀਲੀਆਂ ਦੌਰਾਨ ਅਜਿਹੀ ਗੰਦਗੀ ਹੋਰ ਵੀ ਗੰਭੀਰ ਸਮੱਸਿਆ ਬਣ ਸਕਦੀ ਹੈ। ਇਸ ਨਾਲ ਮੱਖੀਆਂ, ਮੱਛਰਾਂ ਅਤੇ ਹੋਰ ਹਾਨੀਕਾਰਕ ਜੀਵਾਣੂਆਂ ਦੇ ਪੈਦਾ ਹੋਣ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਸੜਕ ਦੇ ਇਕ ਪਾਸੇ ਹਸਪਤਾਲ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਲੋਕਾਂ ਨੂੰ ਵੀ ਇਸ ਰਸਤੇ ਤੋਂ ਲੰਘਣਾ ਪੈਂਦਾ ਹੈ, ਜਦਕਿ ਦੂਜੇ ਪਾਸੇ ਖੇਤ ਹਨ ਅਤੇ ਕੁਝ ਅੱਗੇ ਜਾ ਕੇ ਆਬਾਦੀ ਵਾਲਾ ਇਲਾਕਾ ਸ਼ੁਰੂ ਹੋ ਜਾਂਦਾ ਹੈ। ਇਸ ਰਸਤੇ ’ਤੇ ਆਵਾਜਾਈ ਵੀ ਕਾਫ਼ੀ ਰਹਿੰਦੀ ਹੈ। ਅਜਿਹੇ ਵਿਚ ਸੜਕ ਦੇ ਕਿਨਾਰਿਆਂ ’ਤੇ ਫੈਲੀ ਗੰਦਗੀ ਅਤੇ ਬਦਬੂ ਲੋਕਾਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਸ਼ਹਿਰ ਵਿਚ ਸਫ਼ਾਈ ਮੁਹਿੰਮਾਂ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਸ਼ਹਿਰ ਦੇ ਮਹੱਤਵਪੂਰਨ ਰਸਤਿਆਂ ’ਤੇ ਕੂੜੇ ਦੇ ਢੇਰ ਅਤੇ ਮਰੇ ਹੋਏ ਪਸ਼ੂਆਂ ਦਾ ਸੁੱਟਿਆ ਜਾਣਾ ਚਿੰਤਾਜਨਕ ਹੈ। ਲੋਕਾਂ ਨੇ ਮੰਗ ਕੀਤੀ ਕਿ ਨਗਰ ਕੌਂਸਲ ਅਤੇ ਸੰਬੰਧਿਤ ਪ੍ਰਸ਼ਾਸਨ ਇਸ ਸਮੱਸਿਆ ਦਾ ਤੁਰੰਤ ਨੋਟਿਸ ਲੈਣ, ਸੜਕ ਕਿਨਾਰੇ ਪਏ ਕੂੜੇ ਅਤੇ ਮਰੇ ਹੋਏ ਪਸ਼ੂਆਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਪੱਕੇ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਇੱਥੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋੜ ਅਨੁਸਾਰ ਨਿਗਰਾਨੀ ਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਇਸ ਸਮੱਸਿਆ ਤੋਂ ਲੋਕਾਂ ਨੂੰ ਨਿਜ਼ਾਤ ਮਿਲ ਸਕੇ।
ਪਿਛਲੀ ਖ਼ਬਰ ਮਾਤਾ ਰਾਜਿੰਦਰ ਕੌਰ ਬਰਾੜ ‘ਫੱਤਾਕੇਰਾ’ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਹਰਿਆਣਾ, ਪੰਜਾਬ ਅਤੇ ਰਾਜਸਥਾਨ ਤੋਂ ਉੱਘੀਆਂ... ਅਗਲੀ ਖ਼ਬਰ ਬਾਬਾ ਈਸ਼ਰ ਸਿੰਘ (ਨ) ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।