16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਦੇ ਲੋਕ ਅਕਾਲੀ ਦਲ (ਬ) ਦੇ ਵਿਕਾਸ ਮਾਡਲ ਦੀ ਮੁੜ ਉਡੀਕ ’ਚ- ਜਿੰਮੀ ਮਹਿਣਾ

ਮੰਡੀ ਕਿੱਲਿਆਂਵਾਲੀ, 15 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੀਨੀਅਰ ਅਕਾਲੀ ਆਗੂ ਅਤਿੰਦਰਪਾਲ ਸਿੰਘ ‘ਜਿੰਮੀ ਮਹਿਣਾ’ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ 10 ਸਾਲਾਂ ਦੇ ਰਾਜ ਦੌਰਾਨ ਹੋਏ ਬਹੁਪੱਖੀ ਵਿਕਾਸ ਮਾਡਲ ਦੀ ਮੁੜ ਉਡੀਕ ਕਰ ਰਹੇ ਹਨ।

ਅਜੀਤ ਡੈਸਕ 16-11-2026
ਮੰਡੀ ਕਿੱਲਿਆਂਵਾਲੀ, 15 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੀਨੀਅਰ ਅਕਾਲੀ ਆਗੂ ਅਤਿੰਦਰਪਾਲ ਸਿੰਘ ‘ਜਿੰਮੀ ਮਹਿਣਾ’ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵੱਡੇ ਬਹੁਮਤ ਨਾਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ 10 ਸਾਲਾਂ ਦੇ ਰਾਜ ਦੌਰਾਨ ਹੋਏ ਬਹੁਪੱਖੀ ਵਿਕਾਸ ਮਾਡਲ ਦੀ ਮੁੜ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਅਤੇ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਅਕਾਲੀ ਸਰਕਾਰ ਦੇ 10 ਸਾਲਾਂ ਦੌਰਾਨ ਸੂਬੇ ਵਿਚ ਸੜਕਾਂ ਦਾ ਵਿਸ਼ਾਲ ਜਾਲ ਵਿਛਿਆ, ਬਿਜਲੀ ਉਤਪਾਦਨ ਵਧਿਆ ਅਤੇ ਸਿੱਖਿਆ ਖੇਤਰ ਵਿਚ ਵੱਡੇ ਅਦਾਰੇ ਸਥਾਪਿਤ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਪੰਜਾਬ ਦੇ ਵਿਕਾਸ ਦਾ ਸਪੱਸ਼ਟ ਵਿਜ਼ਨ ਹੈ ਕਿ ਲੋਕ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ 2027 ਵਿਚ ਅਕਾਲੀ ਦਲ ਨੂੰ ਵੱਡੇ ਫਰਕ ਨਾਲ ਜਿਤਾਉਣਗੇ।
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਦਲਿਤ ਵਿਕਾਸ ਬੋਰਡ ਦੇ ਨਵੇਂ ਬਣੇ ਚੇਅਰਮੈਨ ਦਾ ਕੀਤਾ ਸਨਮਾਨ ਅਗਲੀ ਖ਼ਬਰ ਚੰਦਰ ਮਾਡਲ ਹਾਈ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।