16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੋਟਕਪੂਰਾ ਹਲਕਾ ਮੇਰੀ ਸਿਆਸਤ ਭੂਮੀ, ਇਸੇ ਹਲਕੇ ਤੋਂ ਲੜਾਂਗਾ ਚੋਣ- ਰਾਹੁਲ ਸਿੱਧੂ

ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੁਰਾ ਵਿਧਾਨ ਸਭਾ ਹਲਕਾ ਮੇਰੀ ਸਿਆਸਤ ਭੂਮੀ ਹੈ, ਵਿਧਾਨ ਸਭਾ ਚੋਣਾਂ ਵੀ ਇਸੇ ਹਲਕੇ ਤੋਂ ਹੀ ਲੜਾਂਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਦੇ ਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ।

ਅਜੀਤ ਡੈਸਕ 16-11-2026
ਕੋਟਕਪੂਰਾ, 15 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੁਰਾ ਵਿਧਾਨ ਸਭਾ ਹਲਕਾ ਮੇਰੀ ਸਿਆਸਤ ਭੂਮੀ ਹੈ, ਵਿਧਾਨ ਸਭਾ ਚੋਣਾਂ ਵੀ ਇਸੇ ਹਲਕੇ ਤੋਂ ਹੀ ਲੜਾਂਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਦੇ ਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੋਟਕਪੂਰਾ ਹਲਕੇ ਵਿਚ ਕਾਫ਼ੀ ਵਰ੍ਹਿਆਂ ਤੋਂ ਵਿਚਰ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਵਲੋਂ ਹਲਕੇ ਵਿਚ ਕਾਂਗਰਸ ਸਰਕਾਰ ਵੇਲੇ ਵੱਡੀਆਂ ਗਰਾਂਟਾਂ ਲਿਆ ਕੇ ਵਿਕਾਸ ਕਾਰਜ ਕਰਵਾਏ ਹਨ। ਰਾਹੁਲ ਸਿੱਧੂ ਨੇ ਕਿਹਾ ਕਿ ਉਨ੍ਹਾਂ ਉੱਪਰ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਦੂਜੀ ਵਾਰ ਮਿਲਿਆ ਜੀਵਨ ਵੀ ਕੋਟਕਪੂਰਾ ਵਾਸੀਆਂ ਦੀਆਂ ਦੁਆਵਾਂ ਦੀ ਹੀ ਦੇਣ ਹੈ। ਰਾਹੁਲ ਸਿੱਧੂ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਪੰਜਾਬ ਦੇ ਪੁਰਾਣੇ ਸਿਆਸਤਦਾਨ ਪਰਿਵਾਰ ਭਾਈ ਸ਼ਮਿੰਦਰ ਸਿੰਘ ਸਾਬਕਾ ਲੋਕ ਸਭਾ ਮੈਂਬਰ ਦੇ ਪਰਿਵਾਰਕ ਮੈਂਬਰ ਹਨ ਅਤੇ ਇਸ ਵਾਰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਆਪਣੀ ਦਾਅਵੇਦਾਰੀ ਜਿਤਾ ਰਹੇ ਹਨ।
ਪਿਛਲੀ ਖ਼ਬਰ ਟਰਾਲੀ ਨਾਲ ਟਕਰਾਉਣ ਕਾਰਨ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਤੀਰਥ ਯਾਤਰਾ ਬੱਸ ਹਾਦਸੇ ਦੇ ਮਿ੍ਤਕ ਬਲਵੀਰ ਰਾਮ ਬਰਗਾੜੀ ਦਾ ਅੰਤਿਮ ਸਸਕਾਰ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।